28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ. ਏ.

ਅਜੀਤ ਡੈਸਕ 29-11-2026
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦੇ ਨਤੀਜੇ ’ਚ ਵਿਦਿਆਰਥਣ ਅਮਨਪ੍ਰੀਤ ਕੌਰ ਨੇ 88.12 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਬ੍ਰਿਕਸ਼ਾ ਦੇਵੀ ਨੇ 87.93 ਫੀਸਦੀ ਅੰਕ ਲੈ ਕੇ ਦੂਜਾ ਸਥਾਨ ‘ਤੇ ਚੰਦਾ ਕੁਮਾਰੀ ਨੇ 86.75 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਵ-ਨਿਯੁਕਤ ਐੱਸ.ਐੱਸ.ਪੀ.ਅਜੇ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਕਿਤਾਬਾਂ ਸਾਕਾਰਾਤਮਕ ਸੋਚ ਅਤੇ ਸਹੀ ਫੈਸਲੇ ਲੈਣ ਦੀ ਸਮਰੱਥਾ ਪੈਦਾ ਕਰਦੀਆਂ ਹਨ -ਇੰਜ. ਮੋਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।