30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਚਾਲਕ ਫੇਟ ਮਾਰ ਕੇ ਫਰਾਰ

ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ) - ਰੋਪੜ ਫਗਵਾੜਾ ਨੈਸ਼ਨਲ ਹਾਈਵੇ ’ਤੇ ਇੱਕ ਪਲੈਟੀਨਾ ਮੋਟਰਸਾਈਕਲ ਸਵਾਰ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ। ਜਿਸ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ ਹੋ ਗਿਆ।

ਹਾਦਸੇ ਵਿਚ ਨੁਕਸਾਨਿਆ ਗਿਆ ਮੋਟਰਸਾਈਕਲ। 30-11-2026
ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ) - ਰੋਪੜ ਫਗਵਾੜਾ ਨੈਸ਼ਨਲ ਹਾਈਵੇ ’ਤੇ ਇੱਕ ਪਲੈਟੀਨਾ ਮੋਟਰਸਾਈਕਲ ਸਵਾਰ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ। ਜਿਸ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ ਹੋ ਗਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਪ੍ਰਾਪਤ ਸੂਚਨਾ ਅਨੁਸਾਰ ਇਕ ਪਲੈਟੀਨਾ ਮੋਟਰਸਾਈਕਲ ਨੰਬਰ ਪੀ.ਬੀ. 32 ਐਸ 1673 ਜਿਸ ਨੂੰ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਾਜਰਾ ਖੁਰਦ ਚਲਾ ਰਿਹਾ ਸੀ। ਉਹ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ। ਬਲਾਚੌਰ ਤੋਂ ਥੋੜ੍ਹਾ ਪਿੱਛੇ ਕੋਈ ਅਣਪਛਾਤਾ ਵਾਹਨ ਉਸ ਨੂੰ ਫੇਟ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਐਸ.ਐਸ.ਐਫ. ਦੀ ਟੀਮ ਪਹੁੰਚ ਗਈ, ਜਿਨ੍ਹਾਂ ਨੇ ਐਨ.ਐਚ.ਏ.ਆਈ ਦੀ ਐਂਬੂਲੈਂਸ ਰਾਹੀਂ ਗੰਭੀਰ ਜ਼ਖਮੀ ਹੋਏ ਗੁਰਮੀਤ ਸਿੰਘ ਨੂੰ ਸਿਵਲ ਹਸਪਤਾਲ ਬਲਾਚੌਰ ਦਾਖਲ ਕਰਵਾਇਆ। ਪੁਲਿਸ ਵੱਲੋਂ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਕਾਲ ਅਕੈਡਮੀ ਚੱਕ ਮੰਡੇਰ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਾਤਾ ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।