02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਰਾਏ ਨੇ ਵਿਦਿਆਰਥੀਆਂ ਨਾਲ ਖਾਧਾ ਮਿਡ-ਡੇ-ਮੀਲ

ਜਖਵਾਲੀ, 1 ਸਤੰਬਰ (ਨਿਰਭੈ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਅਚਨਚੇਤ ਦੌਰਾ ਕੀਤਾ ਤੇ ਸਕੂਲੀ ਵਿਦਿਆਰਥੀਆਂ ਦੇ ਨਾਲ ਮਿਡ-ਡੇ-ਮੀਲ ਖਾਧਾ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਖ਼ੂਬ ਸ਼ਲਾਘਾ ਕੀਤੀ।

ਅਜੀਤ ਡੈਸਕ 02-09-2026
ਜਖਵਾਲੀ, 1 ਸਤੰਬਰ (ਨਿਰਭੈ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਅਚਨਚੇਤ ਦੌਰਾ ਕੀਤਾ ਤੇ ਸਕੂਲੀ ਵਿਦਿਆਰਥੀਆਂ ਦੇ ਨਾਲ ਮਿਡ-ਡੇ-ਮੀਲ ਖਾਧਾ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਖ਼ੂਬ ਸ਼ਲਾਘਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਉਨ੍ਹਾਂ ਦੇ ਇਲਾਕੇ ਦਾ ਬਹੁਤ ਹੀ ਸੋਹਣਾ ਸਕੂਲ ਹੈ, ਜਿੱਥੇ ਵਾਤਾਵਰਨ ਬਹੁਤ ਹੀ ਸੁਹਾਵਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਜਿਨ੍ਹਾਂ ਵਿਚ ਸੰਗਤਪੁਰ ਸੋਢੀਆਂ ਇਕ ਹੈ। ਨਵੀਂ ਸਿੱਖਿਆ ਨੀਤੀ ਦੇ ਤਹਿਤ ਵਿਦਿਆਰਥੀਆਂ ਨੂੰ ਇੰਟਰੈਕਟਿਵ ਪੈਨਲ ਦੇ ਉੱਤੇ ਪੜ੍ਹਾਈ ਕਰਵਾਈ ਜਾਂਦੀ ਹੈ। ਬੈਠਣ ਦੇ ਲਈ ਬੈਂਚਜ ਦਾ ਖ਼ਾਸ ਪ੍ਰਬੰਧ ਹੈ, ਇੱਥੋਂ ਤੱਕ ਮਿਡ ਡੇ ਮੀਲ ਦਾ ਖਾਣਾ ਖਾਣ ਲਈ ਵੀ ਬੱਚਿਆਂ ਨੂੰ ਬੈਂਚਾਂ ਦੇ ਉੱਤੇ ਬਿਠਾ ਕੇ ਖਵਾਇਆ ਜਾਂਦਾ ਹੈ। ਵਿਦਿਆਰਥੀਆਂ ਤੇ ਵਿਦਿਆਰਥਣਾਂ ਦੇ ਲਈ ਸਾਫ਼ ਸੁਥਰੇ ਬਾਥਰੂਮ ਹਨ ਅਤੇ ਆਰਓ ਸਿਸਟਮ ਲਗਾ ਕੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਕੋਲ ਇਕ ਵੱਡਾ ਖੇਡ ਮੈਦਾਨ ਹੈ, ਜਿਸ ਦਾ ਕਰੀਬ 48 ਲੱਖ ਰੁਪਏ ਦੀ ਲਾਗਤ ਦੇ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਦੇ ਉਪਰੰਤ ਨਤੀਜਿਆਂ ਵਿਚ ਵੀ ਕਾਫ਼ੀ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਦੀ ਮਿਹਨਤ ਸਦਕਾ ਅੱਜ ਸਰਕਾਰੀ ਸਕੂਲ ਭਾਰਤ ਭਰ ਦੇ ਵਿਚੋਂ ਪਹਿਲੇ ਨੰਬਰ ’ਤੇ ਆਏ ਹਨ।
ਪਿਛਲੀ ਖ਼ਬਰ ਡਾ. ਸੁਖਜੋਤ ਸਿੰਘ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਨੈਸ਼ਨਲ ਅਰਬਨ ਕੈਂਪੇਨ ਤਹਿਤ ਚੰਡੀਗੜ੍ਹ ਦਾ ਇੰਚਾਰਜ ਕੀਤਾ ਨਿਯੁਕਤ ਅਗਲੀ ਖ਼ਬਰ ਆਪਣੀਆਂ ਗਰੰਟੀਆਂ ਪੂਰੀਆਂ ਕਰਨ ’ਚ ਨਾਕਾਮ ਰਹੀ ‘ਆਪ’ ਸਰਕਾਰ ਦੇ ਆਗੂ ਪਿੰਡਾਂ ਦੀਆਂ ਸੱਥਾਂ ’ਚ ਹੋਣ ਲੱਗੇ ਸ਼ਰਮਿੰਦਾ- ਨਾਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।