02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਲਕਾ ਅਮਲੋਹ ਦੇ 5 ਆਗੂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਬਣੇ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਵਲੋਂ ਹਲਕਾ ਅਮਲੋਹ ਦੇ ਪਾਰਟੀ ਵਰਕਰਾਂ ਤੇ ਆਗੂਆਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਪੰਜ ਆਗੂਆਂ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿਚ ਜਤਿੰਦਰ ਸਿੰਘ ਧਾਲੀਵਾਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਰਣਜੀਤ ਸਿੰਘ ਘੋਲਾ ਰੁੜਕੀ, ਹਰਮੀਤ ਸਿੰਘ ਖ਼ਾਲਸਾ ਤੇ ਉਦਯੋਗਪਤੀ ਕੇ.

ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਵਲੋਂ ਹਲਕਾ ਅਮਲੋਹ ਦੇ ਪਾਰਟੀ ਵਰਕਰਾਂ ਤੇ ਆਗੂਆਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਪੰਜ ਆਗੂਆਂ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿਚ ਜਤਿੰਦਰ ਸਿੰਘ ਧਾਲੀਵਾਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਰਣਜੀਤ ਸਿੰਘ ਘੋਲਾ ਰੁੜਕੀ, ਹਰਮੀਤ ਸਿੰਘ ਖ਼ਾਲਸਾ ਤੇ ਉਦਯੋਗਪਤੀ ਕੇ. ਕੇ. ਜਿੰਦਲ ਸ਼ਾਮਲ ਹਨ। ਨਵ-ਨਿਯੁਕਤ ਮੈਂਬਰਾਂ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਨੂੰ ਪਾਰਟੀ ਦੀ ਜਨਰਲ ਕੌਂਸਲ ਵਿਚ ਮਿਲੀ ਵੱਡੀ ਨੁਮਾਇੰਦਗੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਹਰ ਮਿਹਨਤੀ ਵਰਕਰ, ਆਗੂ ਤੇ ਨੌਜਵਾਨ ਨੂੰ ਉਸ ਦੀਆਂ ਸੇਵਾਵਾਂ ਦੇ ਆਧਾਰ ’ਤੇ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਰਾਜੂ ਖੰਨਾ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਆਗੂ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਹੋਰ ਵੀ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਅਮਲੋਹ ਦੇ ਆਗੂਆਂ ’ਤੇ ਭਰੋਸਾ ਪ੍ਰਗਟ ਕਰਕੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਪਾਰਟੀ ਦੇ ਵਰਕਰਾਂ ਲਈ ਉਤਸ਼ਾਹ ਦਾ ਕਾਰਨ ਹੈ।
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਨੇਪਾਲੀ ਵਿਦਿਆਰਥੀਆਂ ਲਈ ‘ਨੇਪਾਲ ਸਹਿਯੋਗ ਵਜ਼ੀਫ਼ਾ-2026’ ਦਾ ਐਲਾਨ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।