02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜਨਮ ਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ’ਚ ਸ਼ਾਮਿਲ ਹੋਏ ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਕ੍ਰਿਸ਼ਨਾ ਮੰਦਿਰ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਹਿਰ ਦੀ ਲੀਡਰਸ਼ਿਪ ਸਮੇਤ ਸ਼ਾਮਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਕ੍ਰਿਸ਼ਨਾ ਮੰਦਿਰ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਹਿਰ ਦੀ ਲੀਡਰਸ਼ਿਪ ਸਮੇਤ ਸ਼ਾਮਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਰਾਜੂ ਖੰਨਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਮਨੁੱਖਤਾ ਨੂੰ ਸੱਚ, ਧਰਮ, ਨੇਕੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਮਹਾਨ ਵਿਰਾਸਤ ਦੀ ਖ਼ੂਬਸੂਰਤੀ ਇਹ ਹੈ ਕਿ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਆਪਸੀ ਪਿਆਰ ਤੇ ਸਤਿਕਾਰ ਨਾਲ ਹਰ ਧਾਰਮਿਕ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸਭ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਧਾਰਮਿਕ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਕੇ.ਕੇ. ਜਿੰਦਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਨਾਜ਼ਰ ਸਿੰਘ ਸੰਤ ਨਗਰ, ਗੁਰਪ੍ਰੀਤ ਸਿੰਘ ਨੋਨੀ, ਕੌਂਸਲਰ ਪੁਨੀਤ ਗੋਇਲ ਅਤੇ ਪ੍ਰਦੀਪ ਕੁਮਾਰ ਮਿੱਟੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਵਨ ਜਲੂਰੀਆ, ਅਮਿਤ ਭਾਂਬਰੀ, ਵੈਦ ਸਾਹੀ, ਪਵਨ ਸ਼ਰਮਾ, ਅਸ਼ੋਕ ਸ਼ਰਮਾ, ਰਾਜਨ ਕੱਕੜ, ਬਲਵਿੰਦਰ ਸ਼ਰਮਾ, ਸਿਮਰਨਜੀਤ ਸਿੰਘ ਧਾਲੀਵਾਲ, ਯਸ਼ਪਾਲ ਜੱਸਾ, ਰਵੀ ਕੁਮਾਰ, ਆਸ਼ੀਸ਼ ਬਾਂਸਲ, ਅਸ਼ੋਕ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਕ੍ਰਿਸ਼ਨ ਭਗਤ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨਾਲ ਗੱਠਜੋੜ ਦੀ ਗੱਲ ਕਰਕੇ ਪੰਜਾਬ ਤੇ ਪੰਜਾਬੀਅਤ ਦੀਆਂ ਗੱਲਾਂ ਕਰਨ ਵਾਲਿਆਂ ਦਾ ਅਸਲੀ ਚਿਹਰਾ ਹੋਇਆ ਬੇਨਕਾਬ- ਐਡ.... ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਨੇਪਾਲੀ ਵਿਦਿਆਰਥੀਆਂ ਲਈ ‘ਨੇਪਾਲ ਸਹਿਯੋਗ ਵਜ਼ੀਫ਼ਾ-2026’ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।