ਹਲਕਾ ਬਸੀ ਪਠਾਣਾਂ ਦੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ-ਗੁਰੂ, ਰਿਆ, ਮੁਕਾਰੋਂਪੁਰ, ਚਨਾਰਥਲ
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਨਮੋਹਨ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਗਾਮੀ 6 ਸਤੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹਲਕਾ ਬਸੀ ਪਠਾਣਾਂ ਦੀ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ, ਕਿਉਂਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੌਰਾਨ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ।
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਨਮੋਹਨ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਗਾਮੀ 6 ਸਤੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹਲਕਾ ਬਸੀ ਪਠਾਣਾਂ ਦੀ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ, ਕਿਉਂਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੌਰਾਨ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਪੰਜਾਬੀਅਤ ਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਪਹਿਰੇਦਾਰੀ ਕੀਤੀ ਹੈ। ਅੱਜ ਪੰਜਾਬ ਵਾਸੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਸ ਕਰਕੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 6 ਸਤੰਬਰ ਦੀ ਬਸੀ ਪਠਾਣਾਂ ਪੰਜਾਬ ਬਚਾਓ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪਾਰਟੀ ਵਲੋਂ ਪੂਰੀ ਤਾਕਤ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਆਗੂਆਂ ਨੇ ਹਲਕਾ ਬੱਸੀ ਪਠਾਣਾਂ ਦੇ ਸਮੁੱਚੇ ਅਕਾਲੀ ਯੋਧਿਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਿਲ ਹੋਣ ਅਤੇ ਬਸੀ ਪਠਾਣਾਂ ਹਲਕੇ ਤੋਂ ਰਿਕਾਰਡ ਤੋੜ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਦਾ ਪ੍ਰਗਟਾਵਾ ਕਰਨ।