02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਜੀਰਾਬਾਦ ਵਿਖੇ ਘਰ ’ਚ ਅੱਗ ਲੱਗਣ ਕਾਰਨ ਸੜੇ ਸਾਮਾਨ ਦੇ ਮੁਆਵਜ਼ੇ ਲਈ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਪਿੰਡ ਵਜੀਰਾਬਾਦ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਰਿਵਾਰ ਵਲੋਂ ਲੜਕੀ ਦੇ ਵਿਆਹ ਲਈ ਇਕੱਠਾ ਕੀਤਾ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ।

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਪਿੰਡ ਵਜੀਰਾਬਾਦ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਰਿਵਾਰ ਵਲੋਂ ਲੜਕੀ ਦੇ ਵਿਆਹ ਲਈ ਇਕੱਠਾ ਕੀਤਾ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ। ਪੀੜਤ ਪਰਿਵਾਰ ਦੇ ਮੈਂਬਰ ਰਣਵੀਰ ਸਿੰਘ ਤੇ ਸੁਮਨ ਨੇ ਦੱਸਿਆ ਕਿ ਜਦੋਂ ਰਾਤ ਸਮੇਂ ਘਰ ਵਿਚ ਅੱਗ ਦੀ ਘਟਨਾ ਵਾਪਰੀ ਤਾਂ ਉਸ ਸਮੇਂ ਘਰ ਵਿਚ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੇ ਵਿਆਹ ਲਈ ਲੰਬੇ ਸਮੇਂ ਤੋਂ ਜੋੜਿਆ ਹੋਇਆ ਸਾਮਾਨ ਵੀ ਅੱਗ ਵਿਚ ਸੜ ਗਿਆ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆ ਕੇ ਮਦਦ ਕਰਨ ਦੀ ਅਪੀਲ ਕੀਤੀ ਹੈ। ਇਸ ਆਫ਼ਤ ਦੀ ਘੜੀ ਵਿਚ ਸਮਾਜ ਸੇਵਕ ਤੇ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਹੈਪੀ ਨੇ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਜਿਥੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉਥੇ ਹੀ ਹਰਦੀਪ ਹੈਪੀ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਧਿਆਨ ਵਿਚ ਇਹ ਮਾਮਲਾ ਲਿਆ ਕੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਰਣਵੀਰ ਸਿੰਘ ਗੁੱਗਾ ਮਾੜੀ ਵਿਖੇ ਸੇਵਾ ਕਰਨ ਲਈ ਗਿਆ ਹੋਇਆ ਸੀ, ਜਦਕਿ ਉਸ ਦੀ ਪਤਨੀ ਸੁਮਨ ਵੀ ਰੱਖੜੀਆਂ ਬੰਨ੍ਹਣ ਲਈ ਗਈ ਹੋਈ ਸੀ। ਇਸ ਦੌਰਾਨ ਰਾਤ ਨੂੰ ਘਰ ਵਿਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਘਰ ਦਾ ਸਾਮਾਨ ਸੜ ਚੁੱਕਾ ਸੀ। ਹੈਪੀ ਨੇ ਕਿਹਾ ਕਿ ਰਣਵੀਰ ਸਿੰਘ ਦੇ ਪਰਿਵਾਰ ਨੂੰ ਇਸ ਮੁਸ਼ਕਿਲ ਸਮੇਂ ਵਿਚ ਸਹਾਰੇ ਦੀ ਲੋੜ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਪਰਿਵਾਰ ਦੀ ਪਹਿਲ ਦੇ ਆਧਾਰ ’ਤੇ ਮਦਦ ਕਰਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਖੇਤਰ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਅਗਲੀ ਖ਼ਬਰ 1600 ਵਿਦਿਆਰਥੀਆਂ ਨੇ ‘ਭਾਰਤ ਕੋ ਜਾਨੋ’ ਲਿਖਤੀ ਪ੍ਰੀਖਿਆ ਵਿਚ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।