02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਖੇਤਰ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ

ਫਤਹਿਗੜ੍ਹ ਸਾਹਿਬ, 1 ਸਤੰਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, .

ਅਜੀਤ ਡੈਸਕ 02-09-2026
ਫਤਹਿਗੜ੍ਹ ਸਾਹਿਬ, 1 ਸਤੰਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, . ਫਤਹਿਗੜ੍ਹ ਸਾਹਿਬ ਦੇ ਆਲ਼ੇ ਦੁਆਲੇ 300 ਮੀਟਰ ਦੇ ਏਰੀਏ ਵਿਚ ਪ੍ਰੀਖਿਆ ਦੌਰਾਨ 22 ਸਤੰਬਰ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਮਨਾਹੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਵਾਂ ਦੌਰਾਨ ਧਾਰਾ 163 ਲਗਾਉਣ ਦੀ ਜ਼ਰੂਰਤ ਹੈ । ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਵੇ।
ਪਿਛਲੀ ਖ਼ਬਰ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਰਟੀਫਿਸ਼ਲ ਇੰਟੈਲੀਜੈਂਸ ’ਤੇ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਵਜੀਰਾਬਾਦ ਵਿਖੇ ਘਰ ’ਚ ਅੱਗ ਲੱਗਣ ਕਾਰਨ ਸੜੇ ਸਾਮਾਨ ਦੇ ਮੁਆਵਜ਼ੇ ਲਈ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।