02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੰਪਿਊਟਰ ਸਾਇੰਸ ਵਿਭਾਗ ਵਲੋਂ ਆਰਟੀਫਿਸ਼ਲ ਇੰਟੈਲੀਜੈਂਸ ’ਤੇ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਨੁਦੀਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੀ. ਸੀ.

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਨੁਦੀਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੀ.ਸੀ.ਏ., ਬੀ.ਵੋਕ. (ਐਸ.ਡੀ.) ਅਤੇ ਬੀ.ਐਸ.ਸੀ. (ਏ.ਆਈ. ਅਤੇ ਡੀ.ਐਸ.) ਦੇ ਵਿਦਿਆਰਥੀਆਂ ਲਈ ‘ਏ.ਆਈ. ਫੰਡਾਮੈਂਟਲਜ਼’ ਵਿਸ਼ੇ ’ਤੇ ਇਕ ਹਫ਼ਤੇ ਦੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਬੁਨਿਆਦੀ ਸੰਕਲਪਾਂ ਅਤੇ ਇਸ ਦੇ ਵਿਹਾਰਕ ਉਪਯੋਗਾਂ ਸੰਬੰਧੀ ਮਜ਼ਬੂਤ ਬੁਨਿਆਦੀ ਗਿਆਨ ਪ੍ਰਦਾਨ ਕਰਨਾ ਹੈ। ਇਹ ਵਰਕਸ਼ਾਪ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਹ ਵਰਕਸ਼ਾਪ ਅਨੁਦੀਪ ਫਾਊਂਡੇਸ਼ਨ ਦੇ ਸੀਨੀਅਰ ਫੈਕਲਟੀ ਮੈਂਬਰ ਮੁਹੰਮਦ ਨਿਸਾਰ ਅਤੇ ਭੁਪਿੰਦਰ ਸਿੰਘ ਮਹਿਰਾ ਵਲੋਂ ਸੰਚਾਲਿਤ ਕੀਤੀ ਜਾ ਰਹੀ ਹੈ। ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਬੁਨਿਆਦੀ ਸਿਧਾਂਤਾਂ ਦੇ ਨਾਲ-ਨਾਲ ਅਸਲ-ਜੀਵਨ ’ਚ ਇਸ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉਦਯੋਗ-ਅਧਾਰਿਤ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਅਤੇ ਤਕਨਾਲੋਜੀ ਦੇ ਖੇਤਰ ’ਚ ਤੇਜ਼ੀ ਨਾਲ ਆ ਰਹੇ ਬਦਲਾਵਾਂ ਅਨੁਸਾਰ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਅਜਿਹੇ ਉਸਾਰੂ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਵਰਕਸ਼ਾਪ ਦੌਰਾਨ ਵਿਭਾਗ ਦੇ ਡਾ. ਨਵਦੀਪ ਸਿੰਘ ਅਤੇ ਪ੍ਰੋ. ਜੋਗਾ ਸਿੰਘ ਕੋਆਰਡੀਨੇਟਰ ਵਜੋਂ ਆਪਣੀ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਬਿਨਾਂ ਪੱਖਪਾਤ ਅਮਲੋਹ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡੀ ਪਹਿਲੀ ਤਰਜੀਹ- ਚੀਮਾ, ਜਗਤਾਰ, ਮੋਨੀ ਅਗਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਖੇਤਰ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।