04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜਨਮ ਅਸ਼ਟਮੀ 4 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ- ਪ੍ਰਧਾਨ ਦੀਪਕ ਗੋਇਲ

ਅਮਲੋਹ, 2 ਸਤੰਬਰ (ਕੇਵਲ ਸਿੰਘ)- ਸ਼ਹਿਰ ਅਮਲੋਹ ਦੇ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਸ੍ਰੀ ਕ੍ਰਿਸ਼ਨਾ ਮੰਦਿਰ ਕਮੇਟੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 03-09-2026
ਅਮਲੋਹ, 2 ਸਤੰਬਰ (ਕੇਵਲ ਸਿੰਘ)- ਸ਼ਹਿਰ ਅਮਲੋਹ ਦੇ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਸ੍ਰੀ ਕ੍ਰਿਸ਼ਨਾ ਮੰਦਿਰ ਕਮੇਟੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਦੀਪਕ ਗੋਇਲ ਨੇ ਦੱਸਿਆ ਕਿ 4 ਸਤੰਬਰ ਨੂੰ ਮੰਦਿਰ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਵਿਸ਼ਵ ਪ੍ਰਸਿੱਧ ਭਜਨ ਗਾਇਕਾ ਦੀਦੀ ਪੂਜਾ ਸਖੀ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਛੱਪਨ ਭੋਗ, ਪੰਚ ਅੰਮ੍ਰਿਤ, ਮੱਖਣ-ਮਿਸ਼ਰੀ ਤੇ ਮਹਾਂ ਆਰਤੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਮੇਟੀ ਦੇ ਚੇਅਰਮੈਨ ਰਮੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਮ ਅਸ਼ਟਮੀ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਯੋਗੇਸ਼ ਗੁਪਤਾ, ਪਵਨ ਗੁਪਤਾ, ਸੈਕਟਰੀ ਗੋਲਡੀ ਅਰੋੜਾ, ਕੈਸ਼ੀਅਰ ਆਸ਼ੂ ਅਰੋੜਾ, ਕੁਆਰਡੀਨੇਟਰ ਨਵਦੀਪ ਸਾਰੋਵਾਲ, ਅਸ਼ੋਕ ਗੋਇਲ, ਅਸ਼ੋਕ ਬਾਤਿਸ਼, ਪਰਮਿੰਦਰ ਵਰਮਾ, ਦੀਪੂ ਗਰਗ, ਧਰਮਿੰਦਰ ਰਾਜ, ਕੁਸ਼ ਗੋਇਲ, ਅਮਰਦੀਪ ਢੰਡ, ਦੀਪਕ ਗੋਇਲ, ਲਵਲੇਸ ਗੋਇਲ, ਅਮਿਤ ਗੋਇਲ ਤੇ ਅਤੁੱਲ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਭਾਜਪਾ ਸੰਸਦ ਮੈਂਬਰਾਂ ਨੇ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਸ਼ਮੂਲੀਅਤ ਕਰ ਕੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।