04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਹਸਪਤਾਲ ’ਚ ਕੌਮੀ ਅੱਖਾਂ ਦਾਨ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਂਡਨੈੱਸ ਐਂਡ ਵਿਜ਼ੂਅਲ ਇੰਮਪੇਅਰਮੈਂਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ 41ਵਾਂ ਆਈ ਡੋਨੇਸ਼ਨ ਕੌਮੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਂਡਨੈੱਸ ਐਂਡ ਵਿਜ਼ੂਅਲ ਇੰਮਪੇਅਰਮੈਂਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ 41ਵਾਂ ਆਈ ਡੋਨੇਸ਼ਨ ਕੌਮੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਇਸ ਪੰਦ੍ਹਰਵਾੜੇ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਲੈਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਘੱਟ ਹੈ, ਇਸ ਅੰਤਰ ਨੂੰ ਘੱਟ ਕਰਨ ਲਈ ਜ਼ਿਲੇ੍ਹ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐਸ.ਐਮ.ਓ ਨੇ ਅੱਖਾਂ ਦਾਨ ਕਰਨ ਲਈ ਸਾਈਟ ਤੇ ਅੱਖ ਬੈਂਕ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦਾਨ ਸਿਰਫ਼ ਮੌਤ ਤੋਂ ਬਾਅਦ ਚਾਰ ਤੋਂ ਛੇ ਘੰਟੇ ਵਿਚ ਹੀ ਹੁੰਦੀਆਂ ਹਨ ਜਿਸ ਤਹਿਤ ਸਿਰਫ਼ ਕੋਰਨੀਆ ਹੀ ਕੱਢਿਆ ਜਾਂਦਾ ਹੈ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲਾ ਇਕ ਵਿਅਕਤੀ ਦੋ ਵਿਅਕਤੀਆਂ ਦੀ ਜ਼ਿੰਦਗੀ ਰੁਸ਼ਨਾ ਸਕਦਾ ਹੈ ਇਸ ਲਈ ਇਸ ਪੰਦ੍ਹਰਵਾੜੇ ਦੌਰਾਨ ਜ਼ਿਲ੍ਹੇ ਅੰਦਰਲੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ, ਸਕੂਲਾਂ, ਕਾਲਜਾਂ ਅਤੇ ਆਮ ਲੋਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਕੇਂਦਰਾਂ ਵਿਚ ਤਾਇਨਾਤ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਇਸ ਪੰਦ੍ਹਰਵਾੜੇ ਦੌਰਾਨ ਅੱਖਾਂ ਦਾ ਵਿਸ਼ੇਸ਼ ਮੈਡੀਕਲ ਚੈੱਕਅੱਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਅੱਖਾਂ ਦੇ ਮਾਹਿਰ ਡਾ ਰਵਨੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਅਪਥਲਮਿਕ ਅਫ਼ਸਰ ਪ੍ਰਦੀਪ ਸਿੰਘ, ਫਸਿਲਿਟੀ ਮੈਨੇਜਰ ਕੁਲਵਿੰਦਰ ਕੌਰ, ਗਗਨਦੀਪ ਸਿੰਘ ਤੋ ਇਲਾਵਾ ਆਮ ਲੋਕ ਹਾਜ਼ਰ ਹਨ।
ਪਿਛਲੀ ਖ਼ਬਰ ਐਸ. ਡੀ. ਐਮ. ਹਰਵੀਰ ਕੌਰ ਵਲੋਂ ਆਮ ਲੋਕਾਂ ਨੂੰ ਆਲਾ-ਦੁਆਲਾ ਤੇ ਖਾਲੀ ਪਲਾਟ ਸਾਫ਼ ਰੱਖਣ ਦੀ ਅਪੀਲ ਅਗਲੀ ਖ਼ਬਰ ਚੇਅਰਮੈਨ ਰਾਜਾ ਨੇ ਪਿੰਡ ਢੋਲਾ ਵਾਸੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।