03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀਬੀ ਜਸਮੀਤ ਕੌਰ ਛੀਨਾ ਵਿਦੇਸ਼ ਦੌਰੇ ਤੋਂ ਪਰਤੇ ਵਾਪਸ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ

ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਿਸਲ ਸਤਲੁਜ ਦੇ ਹਲਕਾ ਇੰਚਾਰਜ ਅਤੇ ਪ੍ਰਮੁੱਖ ਆਗੂ ਬੀਬੀ ਜਸਮੀਤ ਕੌਰ ਛੀਨਾ ਆਪਣਾ ਸਫਲ ਵਿਦੇਸ਼ ਦੌਰਾ ਮੁਕੰਮਲ ਕਰਨ ਉਪਰੰਤ ਵਾਪਸ ਆਪਣੇ ਗ੍ਰਹਿ ਵਿਖੇ ਪਰਤ ਆਏ ਹਨ। ਉਨ੍ਹਾਂ ਦੇ ਵਾਪਸ ਪਰਤਣ ’ਤੇ ਜਥੇਬੰਦੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ।

ਅਜੀਤ ਡੈਸਕ 03-09-2026
ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਿਸਲ ਸਤਲੁਜ ਦੇ ਹਲਕਾ ਇੰਚਾਰਜ ਅਤੇ ਪ੍ਰਮੁੱਖ ਆਗੂ ਬੀਬੀ ਜਸਮੀਤ ਕੌਰ ਛੀਨਾ ਆਪਣਾ ਸਫਲ ਵਿਦੇਸ਼ ਦੌਰਾ ਮੁਕੰਮਲ ਕਰਨ ਉਪਰੰਤ ਵਾਪਸ ਆਪਣੇ ਗ੍ਰਹਿ ਵਿਖੇ ਪਰਤ ਆਏ ਹਨ। ਉਨ੍ਹਾਂ ਦੇ ਵਾਪਸ ਪਰਤਣ ’ਤੇ ਜਥੇਬੰਦੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ । ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਬੀ ਜਸਮੀਤ ਕੌਰ ਛੀਨਾ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਦਾ ਵਿਦੇਸ਼ ਦੌਰਾ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਅਤੇ ਪ੍ਰਵਾਸੀ ਭਾਰਤੀਆਂ ਨਾਲ ਤਾਲਮੇਲ ਵਧਾਉਣ ਦੇ ਲਿਹਾਜ਼ ਨਾਲ ਬਹੁਤ ਸਾਰਥਕ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਮੀਤ ਕੌਰ ਛੀਨਾ ਨੇ ਜਥੇਬੰਦੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਨੂੰ ਪ੍ਰਵਾਸੀ ਪੰਜਾਬੀਆਂ ਅਤੇ ਸਾਡੇ ਭਰਾਵਾਂ ਦਾ ਭਰਪੂਰ ਪਿਆਰ ਅਤੇ ਸਤਿਕਾਰ ਮਿਲਿਆ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਅੰਗਰੇਜ਼ ਸਿੰਘ ਸ਼ੇਰਗਿੱਲ, ਜੱਥੇਦਾਰ ਹਰਨਾਥ ਸਿੰਘ ਜਲਾਲਪੁਰ , ਮਨਜੀਤ ਸਿੰਘ ਚਾਹਲ, ਮਨਜੀਤ ਸਿੰਘ ਕੰਗ, ਗੁਰਪ੍ਰਤਾਪ ਸਿੰਘ, ਬਾਬਾ ਸੁੱਖਾ ਸਿੰਘ, ਐਸ.ਡੀ.ਓ. ਗੁਰਮੀਤ ਸਿੰਘ ਚਹਿਲ, ਸੁਖਵਿੰਦਰ ਸਿੰਘ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਤਾਇਕਵਾਂਡੋ ਮੁਕਾਬਲੇ ਕਰਵਾਏ ਅਗਲੀ ਖ਼ਬਰ ਨੈਣ ਕਲਾਂ ਦੇ ਇਤਿਹਾਸਕ ਗੁੱਗਾ ਨੌਮੀ ਮੇਲੇ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।