05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹੇ ਦੇ 573 ਪੋਲਿੰਗ ਸਟੇਸ਼ਨਾਂ ’ਤੇ 6 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਵਲੋਂ ਯੋਗ ਵੋਟਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਰਾਜਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮਹੱਤਵਪੂਰਣ ਕੰਮ ਚੱਲ ਰਿਹਾ ਹੈ। ਇਸ ਤਹਿਤ 13 ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਕੀਤੀ ਜਾ ਚੁੱਕੀ ਹੈ।

ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਰਾਜਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮਹੱਤਵਪੂਰਣ ਕੰਮ ਚੱਲ ਰਿਹਾ ਹੈ। ਇਸ ਤਹਿਤ 13 ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ ਅਤੇ ਵੋਟਰ ਹੈਲਪ ਲਾਈਨ ਐਪ ਰਾਹੀਂ ਜਾਂ ਆਫ਼ ਲਾਈਨ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ (ਈ.ਆਰ.ਓ.) ਅਤੇ ਬੀ.ਐਲ.ਓ . ਕੋਲ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਆਮ ਲੋਕਾਂ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 573 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲ ਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.ਐਲ.ਓ. ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਡੀ.ਸੀ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਉਨ੍ਹਾਂ ਸਮੂਹ ਰਾਜਨੀਤਿਕ ਪਾ ਰਟੀਆਂ ਵਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਦਾ ਅਵਿਆਂ ਅਤੇ ਇਤਰਾਜ਼ਾਂ ਦੇ ਕੰਮ ਵਿਚ ਬੀ.ਐਲ.ਓ. ਨੂੰ ਸਹਿਯੋਗ ਕ ਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਰਬਜੀਤ ਸਿੰਘ ਭੰਗੂ ਨੂੰ ਅੱਜ 5 ਸਤੰਬਰ ਨੂੰ ਮਿਲੇਗਾ ਸਟੇਟ ਅਵਾਰਡ ਅਗਲੀ ਖ਼ਬਰ ‘ ਸਾਡਾ ਇਕ ਸੁਪਨਾ-ਕੂੜਾ ਮੁਕਤ ਹੋਵੇ ਪੰਜਾਬ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।