ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਚਾਈ ਤੇ ਇਮਾਨਦਾਰੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ- ਚੀਮਾ
ਅਮਲੋਹ ਦੇ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ
ਅਮਲੋਹ, 4 ਸਤੰਬਰ (ਕੇਵਲ ਸਿੰਘ)- ਅਮਲੋਹ ਦੇ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਮੰਦਿਰ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸ਼ਨ ਕਰਕੇ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
ਅਮਲੋਹ, 4 ਸਤੰਬਰ (ਕੇਵਲ ਸਿੰਘ)- ਅਮਲੋਹ ਦੇ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਮੰਦਿਰ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸ਼ਨ ਕਰਕੇ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਮੰਦਿਰ ਦੇ ਚੇਅਰਮੈਨ ਰਮੇਸ਼ ਗੁਪਤਾ ਤੇ ਪ੍ਰਧਾਨ ਦੀਪਕ ਗੋਇਲ ਨੇ ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਜਨਮ ਅਸ਼ਟਮੀ ਦੇ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਮੰਦਿਰ ਵਿਖੇ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਛੱਪਨ ਭੋਗ, ਪੰਚ ਅੰਮ੍ਰਿਤ ਤੇ ਮੱਖਣ-ਮਿਸ਼ਰੀ ਦਾ ਭੋਗ ਲਗਾਇਆ ਗਿਆ ਅਤੇ ਮਹਾਂ ਆਰਤੀ ਕੀਤੀ ਗਈ। ਸੰਗਤਾਂ ਨੂੰ ਪ੍ਰਸ਼ਾਦ ਵਜੋਂ ਬੂਟੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਜਨਮ ਅਸ਼ਟਮੀ ਦੇ ਸਮਾਗਮ ਨੂੰ ਸਫਲ ਬਣਾਉਣ ਲਈ ਆਪਣਾ ਸਹਿਯੋਗ ਦਿੱਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਮੰਦਿਰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਚੀਮਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਅਤੇ ਉਨ੍ਹਾਂ ਵਲੋਂ ਦਿੱਤਾ ਗਿਆ ਗੀਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਪੇ੍ਰਰਨਾ ਲੈ ਕੇ ਸਚਾਈ ਅਤੇ ਇਮਾਨਦਾਰੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ ਇਸ ਮੌਕੇ ਤੇ ਮੀਤ ਪ੍ਰਧਾਨ ਯੋਗੇਸ਼ ਗੁਪਤਾ, ਪਵਨ ਗੁਪਤਾ, ਸੈਕਟਰੀ ਗੋਲਡੀ ਅਰੋੜਾ, ਕੈਸ਼ੀਅਰ ਆਸ਼ੂ ਅਰੋੜਾ, ਕੋਆਰਡੀਨੇਟਰ ਨਵਦੀਪ ਸਾਰੋਵਾਲ, ਮੰਡਲ ਪ੍ਰਧਾਨ ਭਾਜਪਾ ਬੇਅੰਤ ਸਿੰਘ ਬੈਣਾ, ਭਾਜਪਾ ਦੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਸੁੱਖੀ, ਮਨਜੀਤ ਸਿੰਘ ਸਲਾਣਾ, ਐਡਵੋਕੇਟ ਮਯੰਕ ਸ਼ਰਮਾ, ਸਤਨਾਮ ਸਿੰਘ ਚੈਹਿਲਾਂ, ਅਸ਼ੋਕ ਗੋਇਲ, ਅਸ਼ੋਕ ਬਾਤਿਸ਼, ਪਰਮਿੰਦਰ ਵਰਮਾ, ਦੀਪੂ ਗਰਗ, ਧਰਮਿੰਦਰ ਰਾਜ, ਕੁਸ਼ ਗੋਇਲ, ਅਮਰਦੀਪ ਢੰਡ, ਦੀਪਕ ਗੋਇਲ, ਲਵਲੇਸ ਗੋਇਲ, ਅਮਿਤ ਗੋਇਲ, ਅਤੁੱਲ ਗੋਇਲ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ ।