05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਨਤਕ ਥਾਵਾਂ ’ਤੇ ਅਗਨ ਸ਼ਾਸਤਰ, ਅਸਲ੍ਹਾ, ਵਿਸਫੋਟਕ ਜਲਨਸ਼ੀਲ ਚੀਜ਼ਾਂ ਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਮੁਤਾਬਿਕ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜ਼ਰੂਰੀ ਹੋ ਜਾਂਦਾ ਹੈੈ। ਜਾਰੀ ਕੀਤੇ ਇਹ ਮਨਾਹੀ ਦੇ ਹੁਕਮ 28 ਅਕਤੂਬਰ ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਜਾਂ ਕਾਨੂੰਨੀ ਤੌਰ ’ਤੇ ਰੀਤੀ ਰਿਵਾਜ਼ਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ’ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, ’ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਪਿਛਲੀ ਖ਼ਬਰ ਵਿਸ਼ਵ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲਾ ਅਧਿਆਪਕ ਰਾਜਨ ਸ਼ਰਮਾ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸੰਬੰਧੀ ਅਮਨ ਅਰੋੜਾ ਦਾ ਬਿਆਨ ਨਿੰਦਣਯੋਗ- ਮਾਧੋਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।