06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਅਮਲੋਹ, 5 ਸਤੰਬਰ (ਕੇਵਲ ਸਿੰਘ)-ਅਧਿਆਪਕ ਦਿਵਸ ਮੌਕੇ ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਅਤੇ ਉਪਲਬਧੀਆਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਦਾਨ ਕੀਤਾ ਗਿਆ।

ਸਟੇਟ ਅਵਾਰਡ ਮਿਲਣ ਉਪਰੰਤ ਮੁੱਖ ਅਧਿਆਪਕ ਅਮਨਦੀਪ ਸਿੰਘ ਖ਼ੁਸ਼ੀ ਜ਼ਾਹਿਰ ਕਰਦੇ ਹੋਏ। ਅਜੀਤ ਤਸਵੀਰ 06-09-2026
ਅਮਲੋਹ, 5 ਸਤੰਬਰ (ਕੇਵਲ ਸਿੰਘ)-ਅਧਿਆਪਕ ਦਿਵਸ ਮੌਕੇ ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਅਤੇ ਉਪਲਬਧੀਆਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਸਨਮਾਨ ਨਾਲ ਉਨ੍ਹਾਂ ਨੂੰ ਮਨੋਂ ਬਹੁਤ ਸਕੂਨ ਮਿਲਿਆ ਹੈ ਅਤੇ ਉਹ ਭਵਿੱਖ ਵਿਚ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਰਹਿਣਗੇ। ਜ਼ਿਕਰਯੋਗ ਹੈ ਕਿ ਅਮਨਦੀਪ ਸਿੰਘ ਜਨਵਰੀ 2020 ਤੋਂ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਕਈ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ ਅਤੇ ਪੂਰੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਸਟਾਫ਼ ਨੇ ਦੱਸਿਆ ਕਿ ਖ਼ਾਸ ਤੌਰ ’ਤੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਵਿਚ ਪਿਛਲੇ ਪੰਜ ਸਾਲਾਂ ਤੋਂ ਸਕੂਲ ਨੇ ਲਗਾਤਾਰ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਪੰਜ ਸਾਲਾਂ ਦੌਰਾਨ ਸਕੂਲ ਦੇ 55 ਵਿਦਿਆਰਥੀਆਂ ਨੂੰ ਕਰੀਬ 26 ਲੱਖ 40 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਪ੍ਰਾਪਤ ਹੋ ਚੁੱਕੀ ਹੈ। ਸਟਾਫ਼ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਅਧਿਆਪਕ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਨਤੀਜਾ ਹੈ। ਅਮਨਦੀਪ ਸਿੰਘ ਨੂੰ ਸਟੇਟ ਅਵਾਰਡ ਮਿਲਣ ’ਤੇ ਸਮੂਹ ਸਕੂਲ ਸਟਾਫ਼, ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੇ ਮਨਾਇਆ ‘ਕਾਲਾ ਅਧਿਆਪਕ ਦਿਵਸ’ ਅਗਲੀ ਖ਼ਬਰ ਟਰਾਂਸਪੋਰਟ ਕਿੱਤੇ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਅਮਰਇੰਦਰ ਸਿੰਘ ਲਿਬੜਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।