06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੁੱਧ ਬੋਲਣ ਵਾਲਿਆਂ ਨੂੰ ਦਬਾਉਣ ਦੀ ਬਜਾਏ ਸਰਕਾਰ ਨਸ਼ਾ ਤਸਕਰੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ-ਜਥੇ. ਮੁਕਾਰੋਂਪੁਰ

ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਨਸ਼ੇ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਡਰਾਉਣਾ-ਧਮਕਾਉਣਾ ਜਾਂ ਹਿੰਸਾ ਦਾ ਨਿਸ਼ਾਨਾ ਬਣਾਉਣਾ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ’ਤੇ ਸਿੱਧਾ ਹਮਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਮੋਹਨਜੀਤ ਸਿੰਘ, ਜੋ ਇਕ ਗੁਰਸਿੱਖ ਨੌਜਵਾਨ ਹੈ, ਵਲੋਂ ਸੂਬੇ ’ਚ ਵੱਧ ਰਹੀ ਨਸ਼ਾਖੋਰੀ ਦੇ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਉਸ ਨਾਲ ਹੋਈ ਕਥਿਤ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕੀਤਾ।

ਅਜੀਤ ਡੈਸਕ 06-09-2026
ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਨਸ਼ੇ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਡਰਾਉਣਾ-ਧਮਕਾਉਣਾ ਜਾਂ ਹਿੰਸਾ ਦਾ ਨਿਸ਼ਾਨਾ ਬਣਾਉਣਾ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ’ਤੇ ਸਿੱਧਾ ਹਮਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਮੋਹਨਜੀਤ ਸਿੰਘ, ਜੋ ਇਕ ਗੁਰਸਿੱਖ ਨੌਜਵਾਨ ਹੈ, ਵਲੋਂ ਸੂਬੇ ’ਚ ਵੱਧ ਰਹੀ ਨਸ਼ਾਖੋਰੀ ਦੇ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਉਸ ਨਾਲ ਹੋਈ ਕਥਿਤ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਦੀ ਕੁੱਟਮਾਰ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਪੰਜਾਬ ਦੀ ਜਨਤਾ ਨੂੰ ਡਰਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੇ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਸੁਰੱਖਿਆ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ, ਨਾ ਕਿ ਉਸ ਦੀ ਕੁੱਟਮਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ੇ ਖ਼ਿਲਾਫ਼ ਖੜ੍ਹੇ ਹੁੰਦੇ ਹਨ, ਉਨ੍ਹਾਂ ਨੂੰ ਡਰਾਉਣ ਦੀ ਬਜਾਏ ਉਨ੍ਹਾਂ ਦੇ ਹੌਸਲੇ ਦੀ ਸ਼ਲਾਘਾ ਕਰਨੀ ਚਾਹੀਦੀ ਹੈ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਤੁਰੰਤ ਜਾਂਚ ਕਰਕੇ ਕੁੱਟਮਾਰ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਸਰਹਿੰਦ ਤੇ ਬਸੀ ਪਠਾਣਾਂ ਵਿਚ ’ਚ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਗੁੱਗਾ ਪੀਰ ਦੇ ਦਰਬਾਰ ’ਚ ਗੁੱਗਾ ਨੌਮੀ ਮੌਕੇ ਸੇਵਾਦਾਰਾਂ ਵਲੋਂ ਚਾਦਰ ਦੀ ਰਸਮ ਅਦਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।