ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਬਰਾਸ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿਚ ਸਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ।
ਅਜੀਤ ਡੈਸਕ
07-09-2026