ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ ’ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜ਼ੂਰੀ ਤੋਂ ਖ਼ਤਰਨਾਕ/ਪ੍ਰਦਰਸ਼ਨ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ।
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ
07-09-2026