07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਲਕਾ ਸਨੌਰ ਦੇ ਵਿਕਾਸ ਲਈ ਲੋਕਾਂ ਦੀ ਆਵਾਜ਼ ਬਣਾਂਗੇ- ਪ੍ਰੋ. ਸੁਪਨਪ੍ਰੀਤ ਸਿੰਘ

ਸਨੌਰ, 6 ਸਤੰਬਰ (ਸੋਖਲ)- ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।

ਅਜੀਤ ਡੈਸਕ 07-09-2026
ਸਨੌਰ, 6 ਸਤੰਬਰ (ਸੋਖਲ)- ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸਫ਼ਾਈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਸੁਪਨਪ੍ਰੀਤ ਸਿੰਘ ਨੇ ਕਿਹਾ ਕਿ ਵਿਕਾਸ ਦੇ ਕੰਮ ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ ਹਰੇਕ ਇਲਾਕੇ ਵਿਚ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਨੌਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਅਗਲੀ ਖ਼ਬਰ ਪੁੱਡਾ ਅਤੇ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਇੰਜੀਨੀਅਰਜ਼ ਮਿਲਣੀ, ਲੁਧਿਆਣਾ ਵਿਖੇ ਸ਼ਮੂਲੀਅਤ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।