09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਇਨਸਾਨੀ ਕਦਰਾਂ ਕੀਮਤਾਂ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਤਹਿਤ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ- ਚੰਦੂਮਾਜਰਾ

ਖਮਾਣੋਂ, 8 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਗੁਰਜੀਤ ਸਿੰਘ ਤਲਵੰਡੀ ਯੂਥ ਪ੍ਰਧਾਨ, ਕਰਨੈਲ ਸਿੰਘ ਪੀਰਮੁਹੰਮਦ ਤੇ ਜਗਜੀਤ ਸਿੰਘ ਕੋਹਲੀ ਦਫ਼ਤਰ ਇੰਚਾਰਜ ਤੇ ਮੁੱਖ ਬੁਲਾਰਾ ਦੀ ਅਗਵਾਈ ਵਿਚ ਵਰਕਰਾਂ ਅਤੇ ਆਗੂਆਂ ਦਾ ਇਕ ਵਫ਼ਦ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਹਾਲ ਚਾਲ ਜਾਣਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਪਹੁੰਚਿਆ। ਜਿੱਥੇ ਸਾਰੇ ਆਗੂਆਂ ਨੇ ਮਾਤਾ ਨਰਿੰਦਰ ਕੌਰ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 09-09-2026
ਖਮਾਣੋਂ, 8 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਗੁਰਜੀਤ ਸਿੰਘ ਤਲਵੰਡੀ ਯੂਥ ਪ੍ਰਧਾਨ, ਕਰਨੈਲ ਸਿੰਘ ਪੀਰਮੁਹੰਮਦ ਤੇ ਜਗਜੀਤ ਸਿੰਘ ਕੋਹਲੀ ਦਫ਼ਤਰ ਇੰਚਾਰਜ ਤੇ ਮੁੱਖ ਬੁਲਾਰਾ ਦੀ ਅਗਵਾਈ ਵਿਚ ਵਰਕਰਾਂ ਅਤੇ ਆਗੂਆਂ ਦਾ ਇਕ ਵਫ਼ਦ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਹਾਲ ਚਾਲ ਜਾਣਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਪਹੁੰਚਿਆ। ਜਿੱਥੇ ਸਾਰੇ ਆਗੂਆਂ ਨੇ ਮਾਤਾ ਨਰਿੰਦਰ ਕੌਰ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਉਪਰੰਤ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਸੀ, ਜਿਸ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਵਾਬ ਆਇਆ ਕਿ ਤੁਸੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਸਿੱਧਾ ਰਾਬਤਾ ਕਰ ਸਕਦੇ ਹੋ। ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਗੱਲ ਹੋਣ ਤੋਂ ਬਾਦ ਅੱਜ ਪਿੰਡ ਹਵਾਰਾ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂਆਂ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਗੁਰਿੰਦਰ ਸਿੰਘ ਬਾਜਵਾ, ਇੰਦਰਬੀਰ ਸਿੰਘ ਅਤੇ ਸੁਖਬੀਰ ਸਿੰਘ ਬਲਬੇੜਾ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਬੰਦ ਕਮਰਾ ਮੀਟਿੰਗ ਕੀਤੀ, ਜਿਸ ’ਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੌਮੀ ਇਨਸਾਫ਼ ਮੋਰਚੇ ਨੂੰ ਭਰੋਸਾ ਦਿਵਾਇਆ ਕਿ ਭਾਈ ਹਵਾਰਾ ਨੂੰ ਜਲਦੀ ਪੈਰੋਲ ਮਿਲਣ ਦੇ ਪੂਰੇ ਆਸਾਰ ਹਨ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਜਥੇ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਵੀ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਰਣਵੀਰ ਸਿੰਘ ਪੂਨੀਆ, ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ, ਕਸ਼ਮੀਰਾ ਸਿੰਘ ਬਿਲਾਸਪੁਰ, ਗੁਰਵਿੰਦਰ ਸਿੰਘ ਡੂਮਛੇੜੀ, ਭੁਪਿੰਦਰ ਸਿੰਘ ਸ਼ੇਖੂਪੁਰਾ ਹਲਕਾ ਇੰਚਾਰਜ ਘਨੌਰ, ਮਨਜੀਤ ਸਿੰਘ ਮੁੱਧੋਂ, ਬਲਤੇਜ ਸਿੰਘ ਮਹਿਮੂਦਪੁਰ ਹਲਕਾ ਇੰਚਾਰਜ ਅਮਲੋਹ, ਹਰਦੇਵ ਸਿੰਘ ਹਰਪਾਲਪੁਰ, ਬਲਦੇਵ ਸਿੰਘ ਮਹਿਮੂਦਪੁਰ, ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ, ਕਰਨੈਲ ਸਿੰਘ ਪੀਰਮੁਹੰਮਦ, ਜਰਨੈਲ ਸਿੰਘ ਕਰਤਾਰਪੁਰ ਤੇ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੋਫੈਸਰ ਗੁਰਮੇਲ ਸਿੰਘ, ਮਾਸਟਰ ਚਰਨਜੀਤ ਸਿੰਘ, ਤੇਜਿੰਦਰ ਸਿੰਘ ਪੰਨੂ, ਅਮਰਜੀਤ ਸਿੰਘ ਮੁੱਢੜੀਆਂ, ਜਗਤਾਰ ਸਿੰਘ ਭੱਟੀਆਂ, ਸਰਬਜੀਤ ਸਿੰਘ ਕਾਦੀ ਮਾਜਰਾ, ਬਲਦੇਵ ਸਿੰਘ ਖਿਜਰਾਬਾਦ, ਮਨਜੀਤ ਸਿੰਘ ਮੁੱਧੋਂ, ਅਵਤਾਰ ਸਿੰਘ ਕੰਸਾਲਾ, ਮਹਿੰਦਰਜੀਤ ਸਿੰਘ ਖਰੌੜੀ, ਸਰਬਜੀਤ ਸਿੰਘ ਸੁਹਾਗਹੇੜੀ ਸਮੇਤ ਪੁਨਰ ਸੁਰਜੀਤ ਅਕਾਲੀ ਦਲ ਅਤੇ ਕੌਮੀ ਇਨਸਾਫ਼ ਮੋਰਚੇ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਪ੍ਰਵਾਸੀ ਤੋਂ ਨਕਦੀ ਤੇ ਮੋਬਾਈਲ ਦੀ ਕੀਤੀ ਖੋਹ ਅਗਲੀ ਖ਼ਬਰ ਸੜਕ ਹਾਦਸੇ ’ਚ ਕਾਰ ਸਵਾਰ ਦੋਸਤਾਂ ’ਚੋਂ 1 ਦੀ ਮੌਤ, 2 ਗੰਭੀਰ ਜ਼ਖਮੀ ਡਿਵਾਈਡਰ ਨਾਲ ਟਕਰਾ ਕੇ ਬੇਕਾਬੂ ਹੋਈ ਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।