09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੈਂਪਸ ਵਿਚ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਪੱਤਰਕਾਰ ਭਾਈਚਾਰੇ ਨਾਲ ਸਬੰਧਿਤ ਪਰਿਵਾਰਕ ਮੈਂਬਰਾਂ ਦੇ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੈਂਪਸ ਵਿਚ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਪੱਤਰਕਾਰ ਭਾਈਚਾਰੇ ਨਾਲ ਸਬੰਧਿਤ ਪਰਿਵਾਰਕ ਮੈਂਬਰਾਂ ਦੇ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਯੂਨੀਅਨ ਵਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਤਹਿਤ ਵੱਖ-ਵੱਖ ਕਿਸਮਾਂ ਦੇ 100 ਤੋਂ ਵੱਧ ਛਾਂਦਾਰ, ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੁਦਰਤ ਪ੍ਰਤੀ ਸਤਿਕਾਰ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਮਨੁੱਖ ਨੂੰ ਕੁਦਰਤ ਨਾਲ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਸਮਾਗਮ ਦੇ ਮੁੱਖ ਮਹਿਮਾਨ, ਟਰੱਸਟ ਮੈਂਬਰ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡ. ਅਮਰਦੀਪ ਸਿੰਘ ਧਾਰਨੀ ਨੇ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਯੂਨੀਅਨ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਭੂਸ਼ਨ ਸੂਦ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਦਿੱਲੀ ਵਿਚ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਨਿੰਦਾ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਗਿਆ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਬਲਜਿੰਦਰ ਸਿੰਘ, ਅਜੇ ਮਲਹੋਤਰਾ, ਧਰਮਪਾਲ, ਗੁਰਬਚਨ ਸਿੰਘ ਰੁਪਾਲ ਅਤੇ ਸ਼ਾਸਤਰੀ ਗੁਰੂ ਦੱਤ ਸ਼ਰਮਾ ਆਦਿ ਨੇ ਵਿਚਾਰ ਪੇਸ਼ ਕੀਤੇ, ਜਦੋਂਕਿ ਮੰਚ ਸੰਚਾਲਨ ਅਮਰਬੀਰ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਡਾ. ਤੇਜਬੀਰ ਸਿੰਘ ਤੇ ਪੀ.ਆਰ.ਓ. ਜਸਪ੍ਰੀਤ ਕੌਰ ਤੋਂ ਇਲਾਵਾ ਰਵਿੰਦਰ ਸਿੰਘ ਢੀਂਡਸਾ, ਰਣਵੀਰ ਜੱਜੀ, ਰਣਜੀਤ ਸਿੰਘ ਘੁੰਮਣ, ਨਾਹਰ ਸਿੰਘ ਰੰਗੀਲਾ, ਅਜੇ ਕੁਮਾਰ, ਨਿਰਭੈ ਸਿੰਘ ਜਖਵਾਲੀ, ਤਰਲੋਚਨ ਸਿੰਘ ਦਰਦੀ, ਸਵਰਨਜੀਤ ਸਿੰਘ ਸੇਠੀ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਚੌਹਾਨ, ਰਾਮ ਸ਼ਰਨ ਸੂਦ, ਸਵਰਨ ਸਿੰਘ ਨਿਰਦੋਸ਼ੀ, ਜਸਵੰਤ ਸਿੰਘ ਗੋਲਡ, ਗੁਰਚਰਨ ਸਿੰਘ ਜੰਜੂਆ, ਰੰਜਨਾ ਸ਼ਾਹੀ, ਸੁਨੀਲ ਵਰਮਾ, ਰੂਪੀ ਸ਼ਰਮਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’: ਸੂਬੇ ’ਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ... ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਪ੍ਰਵਾਸੀ ਤੋਂ ਨਕਦੀ ਤੇ ਮੋਬਾਈਲ ਦੀ ਕੀਤੀ ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।