09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖੇਤੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਅਮਰਾਲਾ

ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਤੋਂ ਖੇਤੀ ਸੈਕਟਰ ਨੂੰ ਨਿਰਵਿਘਨ ਅਤੇ ਲੋੜ ਅਨੁਸਾਰ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ। ਭਾਕਿਯੂ ਕਾਦੀਆਂ ਦੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਨੇ ਕਿਹਾ ਕਿ ਇਸ ਸਮੇਂ ਖੇਤੀ ਸੈਕਟਰ ਦੀ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 09-09-2026
ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਤੋਂ ਖੇਤੀ ਸੈਕਟਰ ਨੂੰ ਨਿਰਵਿਘਨ ਅਤੇ ਲੋੜ ਅਨੁਸਾਰ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ। ਭਾਕਿਯੂ ਕਾਦੀਆਂ ਦੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਨੇ ਕਿਹਾ ਕਿ ਇਸ ਸਮੇਂ ਖੇਤੀ ਸੈਕਟਰ ਦੀ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਨਿਸਾਰੇ ’ਤੇ ਹੈ ਅਤੇ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨ ਸਮੇਂ ਸਿਰ ਫ਼ਸਲ ਦੀ ਸਿੰਚਾਈ ਨਹੀਂ ਕਰ ਪਾ ਰਹੇ, ਜਿਸ ਨਾਲ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਬਿਜਲੀ ਸਪਲਾਈ ਤੁਰੰਤ ਦਰੁਸਤ ਕਰਕੇ ਨਿਰਵਿਘਨ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਪੂਰੀ ਨਾ ਕੀਤੀ ਗਈ ਤਾਂ ਜਥੇਬੰਦੀ ਕਿਸਾਨਾਂ ਦੇ ਹਿਤਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਲਈ ਜਥੇਬੰਦੀ ਭਵਿੱਖ ਵਿਚ ਵੀ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ- ਨਾਗਰਾ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਅਧਿਆਪਕਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।