11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਡਾਕਟਰ ਤੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ- ਜਥੇ: ਬਘੌਰਾ

ਪਟਿਆਲਾ, 10 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਅੱਜ ਕੱਲ੍ਹ ਹਰ ਮਨੁੱਖ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੈ ਤੇ ਉਸ ਨੂੰ ਇਲਾਜ ਸਰਕਾਰੀ ਹਸਪਤਾਲ ਰਾਜਿੰਦਰਾ ਪਟਿਆਲਾ ਵਿਖੇ ਡਾਕਟਰਾਂ ਦੀ ਕਮੀ ਅਤੇ ਮਸ਼ੀਨਰੀ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਕੋਲੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈਂਦਾ ਹੈ ਜਦੋਂ ਕਿ ਉੱਥੇ ਪ੍ਰਾਈਵੇਟ ਇਲਾਜ ਬਹੁਤ ਮਹਿੰਗਾ ਪੈਂਦਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਸਰਕਾਰ ਜਿਸ ਦਾ ਕਿ ਮੁੱਖ ਮੰਤਰੀ ਵੀ ਪਟਿਆਲੇ ਦਾ ਅਤੇ ਸਿਹਤ ਮੰਤਰੀ ਵੀ ਪਟਿਆਲੇ ਦਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲ ਕੋਈ ਧਿਆਨ ਨਹੀਂ ਦਿੱਤਾ।

ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਅੱਜ ਕੱਲ੍ਹ ਹਰ ਮਨੁੱਖ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੈ ਤੇ ਉਸ ਨੂੰ ਇਲਾਜ ਸਰਕਾਰੀ ਹਸਪਤਾਲ ਰਾਜਿੰਦਰਾ ਪਟਿਆਲਾ ਵਿਖੇ ਡਾਕਟਰਾਂ ਦੀ ਕਮੀ ਅਤੇ ਮਸ਼ੀਨਰੀ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਕੋਲੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈਂਦਾ ਹੈ ਜਦੋਂ ਕਿ ਉੱਥੇ ਪ੍ਰਾਈਵੇਟ ਇਲਾਜ ਬਹੁਤ ਮਹਿੰਗਾ ਪੈਂਦਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਸਰਕਾਰ ਜਿਸ ਦਾ ਕਿ ਮੁੱਖ ਮੰਤਰੀ ਵੀ ਪਟਿਆਲੇ ਦਾ ਅਤੇ ਸਿਹਤ ਮੰਤਰੀ ਵੀ ਪਟਿਆਲੇ ਦਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲ ਕੋਈ ਧਿਆਨ ਨਹੀਂ ਦਿੱਤਾ। ਜਥੇ. ਸੁਖਜੀਤ ਸਿੰਘ ਬਘੌਰਾ ਨੇ ਕਿਹਾ ਪਿਛਲੇ ਸਮੇਂ ਜੋ ਘਨੌਰ ਵੀ ਹਸਪਤਾਲ ਬਣਿਆ ਸੀ ਉਸ ਦੀ ਪ੍ਰਕਾਸ਼ ਸਿੰਘ ਬਾਦਲ ਨੇ ਨੀਂਹ ਰੱਖੀ ਸੀ ਤੇ ਉੱਥੇ ਡਾਕਟਰਾਂ ਦੀ ਅਤੇ ਮਸ਼ੀਨਰੀ ਦੀ ਬਹੁਤ ਕਮੀ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਡਾਕਟਰਾਂ ਅਤੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਪੀ.ਜੀ.ਆਈ. ਤਰਜ਼ ‘ਤੇ ਅਪਗ੍ਰੇਡ ਕੀਤਾ ਜਾਵੇ।
ਪਿਛਲੀ ਖ਼ਬਰ ਖੇਲੋ ਇੰਡੀਆ ਅਸਮਿਤਾ ਟੂਰਨਾਮੈਂਟ ’ਚ ਗ੍ਰੀਨਫੀਲਡਜ਼ ਸਕੂਲ ਦੀਆ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਾਏਪੁਰ ਮਾਡਲ ਟਾਊਨ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।