ਬਿਜਲੀ ਸੰਕਟ ਨੂੰ ਲੈ ਕੇ ਸਾਬਕਾ ਵਿਧਾਇਕ ਨਾਗਰਾ ਵਲੋਂ ‘ਆਪ’ ਸਰਕਾਰ ’ਤੇ ਤਿੱਖੇ ਹਮਲੇ
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੰਜਾਬ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਤੇ ਬਿਜਲੀ ਸਪਲਾਈ ਸਬੰਧੀ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਜ਼
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹੋਰ ਆਗੂ ਬਿਜਲੀ ਸੰਕਟ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੰਜਾਬ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਤੇ ਬਿਜਲੀ ਸਪਲਾਈ ਸਬੰਧੀ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਵੱਡੇ - ਵੱਡੇ ਕੱਟਾਂ ਕਾਰਨ ਕਿਸਾਨੀ, ਵਪਾਰ ਅਤੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਪੱਕਣ ਅਤੇ ਨਿੱਤਰਨ ਦੇ ਦੌਰ ਵਿਚ ਹੈ। ਅਜਿਹੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ’ਤੇ ਕਿਸਾਨਾਂ ਨੂੰ ਮਹਿਜ਼ ਦੋ ਘੰਟੇ ਦੇ ਕਰੀਬ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਅਤੇ ਨੁਕਸਾਨ ਹੋਣ ਦਾ ਖ਼ਦਸ਼ਾ ਕਿਸਾਨਾਂ ਨੂੰ ਲਗਾਤਾਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਜ ਵਿਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਮਾੜੀ ਸਪਲਾਈ ਦਾ ਸਭ ਤੋਂ ਵੱਧ ਪ੍ਰਭਾਵ ਕਿਸਾਨਾਂ ਤੋਂ ਇਲਾਵਾ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ’ਤੇ ਪੈ ਰਿਹਾ ਹੈ। ਨਾਗਰਾ ਨੇ ਐਲਾਨ ਕੀਤਾ ਕਿ ਬਿਜਲੀ ਸੰਕਟ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 14 ਸਤੰਬਰ ਨੂੰ ਪਟਿਆਲਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਰਾਹੀਂ ਪੰਜਾਬ ਸਰਕਾਰ ਵਲੋਂ ਬਿਜਲੀ ਸਬੰਧੀ ਕੀਤੇ ਗਏ ਵਾਅਦਿਆਂ ਅਤੇ ਮੌਜੂਦਾ ਹਾਲਾਤ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਸਰਕਾਰ ਵਲੋਂ ਮੁਫ਼ਤ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਬਿਜਲੀ ਦੇ ਮੋਟੇ-ਮੋਟੇ ਬਿੱਲ ਭੇਜੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇਸ ਸਥਿਤੀ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਸਰਕਾਰ ਨੂੰ ਇਸ ਸਮੱਸਿਆ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਗੁਲਸ਼ਨ ਰਾਏ ਬੌਬੀ, ਡਾ. ਨਰੇਸ਼ ਚੌਹਾਨ, ਬਲਜਿੰਦਰ ਸਿੰਘ ਅਤਾਪੁਰ, ਦਵਿੰਦਰ ਸਿੰਘ ਜੱਲ੍ਹਾ, ਸੁਖਵਿੰਦਰ ਸਿੰਘ ਕਾਲਾ, ਨਾਜ਼ਰ ਸਿੰਘ ਰੱਤੋਂ, ਗੁਰਲਾਲ ਸਿੰਘ ਲਾਲੀ, ਇੰਦਰਜੀਤ ਸਿੰਘ, ਧਰਮਿੰਦਰ ਸਿੰਘ ਗੋਰਖਾ, ਜਸਵਿੰਦਰ ਸਿੰਘ ਰਿਉਣਾ, ਨਰਿੰਦਰ ਕੁਮਾਰ ਬਿੰਦਰ, ਧਰਮਿੰਦਰ ਸਿੰਘ ਬਾਲਪੁਰ, ਲਵੀ ਬਾਲਪੁਰ, ਹਰਸ਼ ਢੰਡੇ, ਹਰਦੀਪ ਸਿੰਘ ਹੈਪੀ, ਮੇਵਾ ਸਿੰਘ ਧਨੋਲਾ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।