13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐੱਸ.ਐੱਚ.ਓ. ਰੋਹਿਤ ਸ਼ਰਮਾ ਨੇ ਥਾਣਾ ਖਮਾਣੋਂ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਖਮਾਣੋਂ, 12 ਸਤੰਬਰ (ਜੋਗਿੰਦਰ ਪਾਲ, ਮਨਮੋਹਨ ਸਿੰਘ ਕਲੇਰ)-ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਇੰਸਪੈਕਟਰ ਰੋਹਿਤ ਸ਼ਰਮਾ ਨੇ ਥਾਣਾ ਖਮਾਣੋਂ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਥਾਣੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕਰਦਿਆਂ ਇਲਾਕੇ ਦੀ ਕਾਨੂੰਨ ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਰੋਹਿਤ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜੋਗਿੰਦਰ ਪਾਲ 13-09-2026
ਖਮਾਣੋਂ, 12 ਸਤੰਬਰ (ਜੋਗਿੰਦਰ ਪਾਲ, ਮਨਮੋਹਨ ਸਿੰਘ ਕਲੇਰ)-ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਇੰਸਪੈਕਟਰ ਰੋਹਿਤ ਸ਼ਰਮਾ ਨੇ ਥਾਣਾ ਖਮਾਣੋਂ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਥਾਣੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕਰਦਿਆਂ ਇਲਾਕੇ ਦੀ ਕਾਨੂੰਨ ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐੱਸ.ਐੱਚ.ਓ. ਰੋਹਿਤ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਮਾਣੋਂ ਥਾਣਾ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ, ਚੋਰੀ, ਲੁੱਟ-ਖੋਹ, ਸਨੈਚਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਰੈਫ਼ਿਕ ਨਿਯਮਾਂ ਦੀ ਪਾਲਨਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਵੀ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮੁਲਾਜ਼ਮ ਨੂੰ ਘੇਰ ਕੇ ਲੁੱਟ - ਖਸੁੱਟ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਲਗਾਈ 12120 ਕੇਸਾਂ ਦੀ ਸੁਣਵਾਈ, 11660 ਕੇਸਾਂ ਦਾ ਨਿਪਟਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।