15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੋਬਿੰਦਗੜ੍ਹ ਪਬਲਿਕ ਕਾਲਜ ’ਚ ਹਿੰਦੀ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 14 ਸਤੰਬਰ (ਇਕਬਾਲਦੀਪ ਸੰਧੂ)- ਹਿੰਦੀ ਦਿਵਸ ਦੇ ਮੌਕੇ ’ਤੇ ਗੋਬਿੰਦਗੜ੍ਹ ਪਬਲਿਕ ਕਾਲਜ ਵਿਚ ਵਿਦਿਆਰਥੀਆਂ ਲਈ ਖ਼ਬਰ ਵਾਚਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਵਾਚਨ, ਉਚਾਰਨ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨਾ ਰਿਹਾ।

ਅਜੀਤ ਡੈਸਕ 15-09-2026
ਮੰਡੀ ਗੋਬਿੰਦਗੜ੍ਹ, 14 ਸਤੰਬਰ (ਇਕਬਾਲਦੀਪ ਸੰਧੂ)- ਹਿੰਦੀ ਦਿਵਸ ਦੇ ਮੌਕੇ ’ਤੇ ਗੋਬਿੰਦਗੜ੍ਹ ਪਬਲਿਕ ਕਾਲਜ ਵਿਚ ਵਿਦਿਆਰਥੀਆਂ ਲਈ ਖ਼ਬਰ ਵਾਚਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਵਾਚਨ, ਉਚਾਰਨ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨਾ ਰਿਹਾ। ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕੀਤੀ। ਸਮਾਰੋਹ ਦੀ ਸ਼ੁਰੂਆਤ ਵਿਚ ਵਿਭਾਗ ਮੁਖੀ ਪ੍ਰੋ. ਸੁਸ਼ਮਾ ਮਿਗਲਾਨੀ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਹਿੰਦੀ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਦਿਵਸ ਕਿਉਂ ਅਤੇ ਕਦੋਂ ਤੋਂ ਮਨਾਇਆ ਜਾਂਦਾ ਹੈ? ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ‘ਖ਼ਬਰ ਵਾਚਨ ਮੁਕਾਬਲਾ’ ਰਿਹਾ, ਜਿਸ ਵਿਚ 10 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਕਵਿਤਾ ਪਾਠ ਵੀ ਪੇਸ਼ ਕੀਤਾ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਸਾਨੂੰ ਆਪਣੀ ਰਾਜ-ਭਾਸ਼ਾ ਹਿੰਦੀ ਨੂੰ ਪੂਰਾ ਸਨਮਾਨ ਦੇਣਾ ਚਾਹੀਦਾ ਹੈ। ਪ੍ਰੋਗਰਾਮ ਵਿਚ ਪ੍ਰੋ. ਵਰਿੰਦਰ ਨੇ ਕਵਿਤਾ ਪੇਸ਼ ਕੀਤੀ। ਖ਼ਬਰ ਵਾਚਨ ਮੁਕਾਬਲੇ ਵਿਚ ਆਰਯਨ ਵਰਮਾ ਨੇ ਪਹਿਲਾ, ਨਿਤੇਸ਼ ਰਾਮ ਨੇ ਦੂਜਾ, ਕੁਮਕੁਮ ਤੇ ਅਨੁਪਮ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ’ਤੇ ਪ੍ਰੋ. ਰੁਪਿੰਦਰ, ਪ੍ਰੋ. ਵਰਿੰਦਰ, ਪ੍ਰੋ. ਸੁਖਜੀਤ ਅਤੇ ਪ੍ਰੋ. ਆਰਾਧਨਾ ਵੀ ਹਾਜ਼ਰ ਰਹੇ। ਪ੍ਰੋਗਰਾਮ ਦੇ ਅੰਤ ਵਿਚ ਪ੍ਰੋ. ਸੁਸ਼ਮਾ ਮਿਗਲਾਨੀ ਨੇ ਸਾਰੇ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜੀ. ਪੀ. ਐਸ. ਦੀਆਂ ਪੰਜ ਵਿਦਿਆਰਥਣਾਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ ਅਗਲੀ ਖ਼ਬਰ ਰੇਲਵੇ ਰੋਡ ਸਰਹਿੰਦ ਦੇ ਡਾਕ ਘਰ ਨੂੰ ਬੰਦ ਕਰਨ ਦੇ ਵਿਰੋਧ ’ਚ ਲੋਕਾਂ ਨੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।