ਅਜੀਤ, ਜਲੰਧਰ
ਸਨਿਚਰਵਾਰ, 1 ਅਗਸਤ, 2026
ਸਰਹਿੰਦ ’ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਮੁਕੰਮਲ- ਭੁੱਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ-ਭੁੱਟਾ
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਜਾਣ ਵਾਲੀ ਪੰਜਾਬ ਬਚਾਓ ਰੈਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਜਾਣ ਵਾਲੀ ਪੰਜਾਬ ਬਚਾਓ ਰੈਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਸਤੰਬਰ ਨੂੰ ਸਵੇਰੇ 10 ਵਜੇ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚ ਕੇ ਹਲਕਾ ਪੱਧਰੀ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਦੌਰਾਨ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਦੇ ਮੰਤਵ ਨਾਲ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਵਿਚ ਰੈਲੀ ਨੂੰ ਲੈ ਕੇ ਪਾਏ ਜਾ ਰਹੇ ਉਤਸ਼ਾਹ ਨੂੰ ਵੇਖਦਿਆਂ ਕਿਹਾ ਜਾ ਸਕਦਾ ਹੈ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ। ਭੁੱਟਾ ਨੇ ਹਲਕੇ ਦੇ ਲੋਕਾਂ ਨੂੰ ਇਸ ਰੈਲੀ ਵਿਚ ਕਾਫ਼ਲਿਆਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ’ਤੇ ਪਲਵਿੰਦਰ ਸਿੰਘ ਤਲਵਾੜਾ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ ਐੱਸ.ਸੀ ਵਿੰਗ, ਜਰਨੈਲ ਸਿੰਘ ਖ਼ਾਲਸਾ ਬੀ. ਸੀ ਵਿੰਗ ਪ੍ਰਧਾਨ, ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਜਗਦੀਪ ਸਿੰਘ ਚੱਠਾ ਸਰਕਲ ਪ੍ਰਧਾਨ, ਕਾਬਲ ਸਿੰਘ ਝਾਂਮਪੁਰ, ਗੁਰਪ੍ਰੀਤ ਸਿੰਘ ਸਰਹਿੰਦ, ਹਰਵਿੰਦਰ ਸਿੰਘ ਬੱਬਲ, ਗੁਰਦੀਪ ਸਿੰਘ ਜਿੰਦਲਪੁਰ ਸਰਪੰਚ, ਰਵਿੰਦਰ ਸਿੰਘ ਜੱਲ੍ਹਾ ਸਰਕਲ ਪ੍ਰਧਾਨ ਭਮਾਰਸੀ, ਕਰਮਜੀਤ ਸਿੰਘ ਜੱਲ੍ਹਾ, ਤਜਿੰਦਰ ਸਿੰਘ ਸੌਂਢਾ, ਨਾਜ਼ਰ ਸਿੰਘ ਬਲਾੜੀ, ਗੁਰਜਸਜੀਤ ਸਿੰਘ ਆਈ.ਟੀ. ਵਿੰਗ, ਵਰਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਸੋਢੀ, ਜਸ਼ਨ ਮੱਲੀ, ਬਲਜਿੰਦਰ ਸਿੰਘ ਚੀਮਾ, ਵਿਕਰਮਜੀਤ ਸਿੰਘ ਤਲਾਣੀਆਂ, ਹਰਪ੍ਰੀਤ ਸਿੰਘ ਲਾਲੀ, ਦਵਿੰਦਰ ਸਿੰਘ ਮਾਜਰੀ, ਮਨਦੀਪ ਸਿੰਘ ਢੋਲੇਵਾਲ ਤੇ ਬਲਵਿੰਦਰ ਸਿੰਘ ਝਾਂਮਪੁਰ ਵੀ ਹਾਜ਼ਰ ਸਨ।