16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਾਂਗਰਸ ਦੇ ਚੰਡੀਗੜ੍ਹ ਧਰਨੇ ਲਈ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

ਖਮਾਣੋਂ, 15 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਧਰਨੇ ਲਈ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਖਮਾਣੋਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਰਾਮਗੜ੍ਹ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਅਜੀਤ ਡੈਸਕ 16-09-2026
ਖਮਾਣੋਂ, 15 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਧਰਨੇ ਲਈ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਖਮਾਣੋਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਰਾਮਗੜ੍ਹ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਹੱਕ ਵਿਚ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਖਮਾਣੋਂ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਬਸੀ ਪਠਾਣਾਂ, ਡਾ. ਅਮਨਦੀਪ ਕੌਰ ਢੋਲੇਵਾਲ, ਡਾ. ਨਰੇਸ਼ ਚੌਹਾਨ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਇੰਦਰਜੀਤ ਸਿੰਘ ਦੀਵਾਨਾ, ਨਾਜ਼ਰ ਸਿੰਘ ਰੱਤੋਂ, ਨੰਬਰਦਾਰ ਨੱਥੂ ਰਾਮ ਨੰਗਲਾਂ, ਗੁਰਪ੍ਰੀਤ ਸਿੰਘ ਗੋਪੀ, ਪੂਨਮ ਸਿੰਘ ਖਮਾਣੋਂ, ਪਰਮਿੰਦਰ ਕੌਰ ਕੰਗ, ਮੇਵਾ ਸਿੰਘ ਧਨੌਲਾ, ਅਸ਼ੋਕ ਗੌਤਮ, ਬੂਟਾ ਸਿੰਘ ਖਮਾਣੋਂ, ਜਸਵਿੰਦਰ ਸਿੰਘ ਬੁੱਗਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਐਡਵੋਕੇਟ ਹਿਤੇਸ਼ ਥੌਰ ਬਾਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।