ਸਮਸ਼ਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਮੀਟਿੰਗ ਹੋਈ
ਅਮਲੋਹ, 15 ਸਤੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਔਰਤਾਂ ਦੀ ਮੀਟਿੰਗ ਹੋਈ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਔਰਤਾਂ ਨਾਲ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ।
ਅਮਲੋਹ, 15 ਸਤੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਔਰਤਾਂ ਦੀ ਮੀਟਿੰਗ ਹੋਈ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਔਰਤਾਂ ਨਾਲ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ। ਹਰ ਮਹੀਨੇ ਦਿੱਤੇ ਜਾਣ ਵਾਲੇ ਭੱਤੇ ਵੀ ਹੁਣ ਵੋਟਾਂ ਨੇੜੇ ਆਉਣ ਕਰਕੇ ਦੇਣੇ ਸ਼ੁਰੂ ਕਰ ਦਿੱਤੇ ਜਦੋਂ ਕਿ ਪਿਛਲੇ ਚਾਰ ਸਾਲਾਂ ਤੋਂ ਵੱਧ ਦਾ ਬਣਦਾ ਭੱਤਾ ਵੀ ਔਰਤਾਂ ਨੂੰ ਦੇਣਾ ਚਾਹੀਦਾ ਸੀ ਜਿਹੜਾ ਕਿ ਔਰਤਾਂ ਨਾਲ ਧੋਖਾ ਹੈ, ਜਿਸ ਦਾ ਜਵਾਬ ਮਹਿਲਾਵਾਂ ਚੋਣਾਂ ਸਮੇਂ ਜ਼ਰੂਰ ਦੇਣਗੀਆਂ। ਬੀਬੀ ਖੰਨਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਨਸ਼ਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਗਹਿਣੇ ਖੋਹਣ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਬੀਬੀਆਂ ਨੂੰ ਸਰਕਾਰ ਦੀਆਂ ਨਾਕਾਮੀਆਂ ਘਰ-ਘਰ ਪਹੁੰਚਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ। ਇਸ ਮੀਟਿੰਗ ਨੂੰ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰੁਜਨ ਸਿੰਘ, ਸਰਕਲ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਦੀਵਾ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮੀ, ਹਰਪਾਲ ਸਿੰਘ ਪਾਲੀ ਤੇ ਕੁਲਦੀਪ ਸਿੰਘ ਸ਼ਮਸਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀ ਅਵਤਾਰ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਕੁਲਜੀਤ ਕੌਰ, ਮਨਦੀਪ ਕੌਰ, ਮਲਕੀਤ ਕੌਰ, ਗੁਰਦੇਵ ਕੌਰ, ਸਰਬਜੀਤ ਕੌਰ, ਹਰਕਿਰਨਦੀਪ ਕੌਰ, ਸੁਰਿੰਦਰਪਾਲ ਕੌਰ, ਮਹਿੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਮੈਂਬਰ, ਬਸੰਤ ਸਿੰਘ, ਹਰਪ੍ਰੀਤ ਸਿੰਘ, ਜੰਗ ਸਿੰਘ, ਬਹਾਦਰ ਸਿੰਘ ਨੰਬਰਦਾਰ, ਸਵਰਨ ਸਿੰਘ, ਹਰਪਾਲ ਸਿੰਘ ਪਾਲੀ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਤੇਜਿੰਦਰ ਸਿੰਘ ਲੱਖੀ ਤੇ ਗੁਰਵੀਰ ਸਿੰਘ ਆਦਿ ਮੌਜੂਦ ਸਨ।