17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਂਗਣਵਾੜੀ ਕੇਂਦਰਾਂ ਰਾਹੀਂ ਸਿਹਤਮੰਦ ਜੀਵਨ-ਸ਼ੈਲੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹੈ- ਅਨੁਰਤਨ ਕੌਰ

. ਫਤਹਿਗੜ੍ਹ ਸਾਹਿਬ, 16 ਸਤੰਬਰ (ਰਾਜਿੰਦਰ ਸਿੰਘ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਆਂਗਣਵਾੜੀ ਕੇਂਦਰਾਂ ਵਿਚ ਪੋਸ਼ਣ ਮਾਹ ਸਬੰਧੀ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਵਿਚ ਸਹੀ ਪੋਸ਼ਣ, ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 17-09-2026
. ਫਤਹਿਗੜ੍ਹ ਸਾਹਿਬ, 16 ਸਤੰਬਰ (ਰਾਜਿੰਦਰ ਸਿੰਘ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਆਂਗਣਵਾੜੀ ਕੇਂਦਰਾਂ ਵਿਚ ਪੋਸ਼ਣ ਮਾਹ ਸਬੰਧੀ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਵਿਚ ਸਹੀ ਪੋਸ਼ਣ, ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਰਤਨ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਸਹੀ ਪੋਸ਼ਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਨੂੰ ਸਿਰਫ਼ ਬਾਲ ਵਿਕਾਸ ਨਾਲ ਹੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਸਿਹਤ ਨਾਲ ਜੋੜਦਿਆਂ ਲੋਕਾਂ ਨੂੰ ਪੋਸ਼ਣ ਸਬੰਧੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿਚ ਛੋਟੀ ਉਮਰ ਤੋਂ ਹੀ ਸਿਹਤਮੰਦ ਖਾਣ-ਪੀਣ ਤੇ ਸਫ਼ਾਈ ਦੀਆਂ ਚੰਗੀਆਂ ਆਦਤਾਂ ਵਿਕਸਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ, ਦੁੱਧ ਪਿਆਉਣ ਵਾਲੀਆਂ ਮਾਵਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਉਮਰ ਅਨੁਸਾਰ ਬੱਚਿਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖ਼ੁਰਾਕ ਦੇਣ, ਸਥਾਨਕ ਪੱਧਰ ’ਤੇ ਉਪਲਬਧ ਪੌਸ਼ਟਿਕ ਖਾਦ ਪਦਾਰਥਾਂ ਦੀ ਵਰਤੋਂ ਕਰਨ ਅਤੇ ਬੱਚਿਆਂ ਦੀ ਸਿਹਤ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026: ਟੈਨਿਸ ਬਾਲ ਮੁਕਾਬਲਿਆਂ ’ਚ ਸੰਘੋਲ ਤੇ ਬਾਠਾਂ ਦੀਆਂ ਟੀਮਾਂ ਸੈਮੀਫਾਈਨਲ ’ਚ ਪੁੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।