18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਲਕਾ ਇੰਚਾਰਜ ਭੁੱਟਾ ਨੇ ਰੈਲੀ ਵਾਲੀ ਥਾਂ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਦਿੱਤਾ ਸੁਨੇਹਾ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੀ 15 ਸਤੰਬਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਵਾਲੇ ਸਥਾਨ ਦੀ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਉਨ੍ਹਾਂ ਦੀ ਟੀਮ ਵਲੋਂ ਸਾਫ਼ ਸਫ਼ਾਈ ਕਰਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮਨੁੱਖੀ ਜੀਵਨ ਵਿਚ ਸਵੱਛਤਾ ਦਾ ਬਹੁਤ ਵੱਡਾ ਯੋਗਦਾਨ ਹੈ, ਇਸ ਲਈ ਹਰੇਕ ਇਨਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਯਕੀਨੀ ਬਣਾਵੇ ਤਾਂ ਜੋ ਗੰਦਗੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੀ 15 ਸਤੰਬਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਵਾਲੇ ਸਥਾਨ ਦੀ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਉਨ੍ਹਾਂ ਦੀ ਟੀਮ ਵਲੋਂ ਸਾਫ਼ ਸਫ਼ਾਈ ਕਰਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮਨੁੱਖੀ ਜੀਵਨ ਵਿਚ ਸਵੱਛਤਾ ਦਾ ਬਹੁਤ ਵੱਡਾ ਯੋਗਦਾਨ ਹੈ, ਇਸ ਲਈ ਹਰੇਕ ਇਨਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਯਕੀਨੀ ਬਣਾਵੇ ਤਾਂ ਜੋ ਗੰਦਗੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਨਾਜ ਮੰਡੀ ਸਰਹਿੰਦ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਾਲੀ ਥਾਂ ਦੀ ਸਾਫ਼ ਸਫ਼ਾਈ ਕਰਨੀ ਇਸ ਲਈ ਜ਼ਰੂਰੀ ਸੀ ਤਾਂ ਜੋ ਹਰੇਕ ਇਨਸਾਨ ਤੱਕ ਇਹ ਸੁਨੇਹਾ ਪਹੁੰਚ ਸਕੇ ਕਿ ਜਿੱਥੇ ਵੀ ਕੋਈ ਜਨਤਕ ਸਮਾਗਮ ਜਾਂ ਕੋਈ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਉਸ ਦੀ ਸਾਫ਼ ਸਫ਼ਾਈ ਵੀ ਰੱਖਣੀ ਜ਼ਰੂਰੀ ਹੈ। ਸ. ਭੁੱਟਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਇਲਾਕੇ ਵਿਚ ਸਾਫ਼ ਸਫ਼ਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਜਿੱਥੇ ਕਿਤੇ ਵੀ ਗੰਦਗੀ ਦਿਖਦੀ ਹੈ ਉੱਥੇ ਸੰਬੰਧਿਤ ਪ੍ਰਸ਼ਾਸਨ ਦੀ ਸਹਾਇਤਾ ਨਾਲ ਸਵੱਛਤਾ ਕਾਇਮ ਕਰਕੇ ਇਲਾਕੇ ਨੂੰ ਖ਼ੂਬਸੂਰਤ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਪਲਵਿੰਦਰ ਸਿੰਘ ਨਬੀਪੁਰ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਪ੍ਰੀਤ ਸਿੰਘ ਆਈ.ਟੀ ਵਿੰਗ, ਜਸਵੀਰ ਸਿੰਘ ਸੋਢੀ, ਬਲਜੀਤ ਸਿੰਘ ਖ਼ਾਲਸਾ, ਜਗਤਾਰ ਸਿੰਘ ਗੁਣੀਆ ਮਾਜਰਾ, ਧਰਮਿੰਦਰ ਸਿੰਘ ਮੂਲੇਪੁਰ, ਸੁਰਿੰਦਰ ਸਿੰਘ ਸੋਢੀ, ਪਵਨ ਕੁਮਾਰ, ਸਵਰਨਜੀਤ ਸਿੰਘ ਸੋਨੂੰ, ਸੁਖਵਿੰਦਰ ਸਿੰਘ ਸਰਹਿੰਦ, ਸਰਬਜੀਤ ਸਿੰਘ, ਗੁਰਵੰਤ ਸਿੰਘ, ਰਕੇਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਤੋਂ 19 ਨੂੰ ਸ਼ੁਰੂ ਹੋਵੇਗਾ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਦੂਜਾ ਪੜਾਅ- ਬਰਾੜ ਅਗਲੀ ਖ਼ਬਰ ਯੂਥ ਕਾਂਗਰਸ ਨਾਲ ਮਿਲ ਕੇ ‘ਸਾਡੀ ਸਾਂਝ ਰੈਲੀ’ 20 ਨੂੰ ਭੜੀ ਵਿਚ- ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।