18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਣਜੋਧ ਹਡਾਣਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਨੌਰ, 17 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਸਰਕਾਰੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਲੜੀ ਤਹਿਤ ਹਲਕਾ ਸਨੌਰ ਵਿਖੇ ਨਵਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਮੈਰਿਟ ਆਧਾਰ ‘ਤੇ ਚੁਣੀਆਂ ਗਈਆਂ ਆਂਗਣਵਾੜੀ ਹੈਲਪਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 18-09-2026
ਸਨੌਰ, 17 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਸਰਕਾਰੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਲੜੀ ਤਹਿਤ ਹਲਕਾ ਸਨੌਰ ਵਿਖੇ ਨਵਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਮੈਰਿਟ ਆਧਾਰ ‘ਤੇ ਚੁਣੀਆਂ ਗਈਆਂ ਆਂਗਣਵਾੜੀ ਹੈਲਪਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਸਰਪੰਚ ਗੁਰਪ੍ਰੀਤ ਸਿੰਘ, ਪੀ.ਏ. ਲਾਲੀ ਰੇਹਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟ ਸਿਸਟਮ ਅਤੇ ਸਿਫ਼ਾਰਸ਼ੀ ਕਲਚਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਹਰ ਵਰਗ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰ ਪਿੰਡਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮੁਢਲੀ ਸਿੱਖਿਆ ਦੀ ਮਜ਼ਬੂਤ ਨੀਂਹ ਹਨ, ਇਸ ਲਈ ਇਨ੍ਹਾਂ ਆਸਾਮੀਆਂ ਦੇ ਭਰੇ ਜਾਣ ਨਾਲ ਪੇਂਡੂ ਖੇਤਰਾਂ ਵਿਚ ਸਮਾਜ ਭਲਾਈ ਸਕੀਮਾਂ ਹੋਰ ਸੁਚਾਰੂ ਢੰਗ ਨਾਲ ਲਾਗੂ ਹੋਣਗੀਆਂ। ਹਡਾਣਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਬਿਰਧਨੋ ਵਿਖੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਅਗਲੀ ਖ਼ਬਰ ਕਾਂਗਰਸ ਦੇ ਰਾਜ ਦੌਰਾਨ ਬਣੇ ਪ੍ਰੋਜੈਕਟਾਂ ਨੂੰ ਸੰਭਾਲਣ ’ਚ ‘ਆਪ’ ਸਰਕਾਰ ਨਾਕਾਮ- ਸਾਧੂ ਸਿੰਘ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।