18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਧਾਇਕ ਦੇਵ ਮਾਨ ਵਲੋਂ ਬਿਰਧਨੋ ਵਿਖੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ

ਭਾਦਸੋਂ,17 ਸਤੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਬਿਰਧਨੋ ਵਿਖੇ ਪੰਜਾਬ ਸਰਕਾਰ ਵਲੋਂ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਦੀ ਲੰਬਾਈ 1.

ਅਜੀਤ ਡੈਸਕ 18-09-2026
ਭਾਦਸੋਂ,17 ਸਤੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਬਿਰਧਨੋ ਵਿਖੇ ਪੰਜਾਬ ਸਰਕਾਰ ਵਲੋਂ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਦੀ ਲੰਬਾਈ 1.13 ਕਿਲੋਮੀਟਰ ਤੇ ਚੌੜਾਈ 12 ਫੁੱਟ ਹੋਵੇਗੀ, ਜਿਸ ’ਤੇ ਤਕਰੀਬਨ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਨਾਭਾ ਦੇਵ ਮਾਨ ਨੇ ਪਿੰਡ ਬਿਰਧਨੋ ਵਿਖੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਸੜਕ ਬਣਨ ਨਾਲ ਇਲਾਕੇ ਵਿੱਚ ਆਵਾਜਾਈ ਦੀ ਸਹੂਲਤ ਵਿਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕਾ ਨਾਭਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਵਿਕਾਸ ਬਾਤਿਸ ਐਸ.ਡੀ.ਓ., ਮਨਦੀਪ ਰਠੌਰ ਜੇ.ਈ., ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ, ਪੱਪੀ ਸਰਪੰਚ ਬਿਰਧਨੋ, ਸਿਮਰਨਜੀਤ ਅੜਕ ਚੌਹਾਨ, ਸੁਖਦੀਪ ਸਿੰਘ ਖਹਿਰਾ, ਜਸਵੀਰ ਸਿੰਘ ਵਜੀਦਪੁਰ ਤੇ ਹੋਰ ਅਹੁਦੇਦਾਰਾਂ ਮੌਜੂਦ ਸਨ।
ਪਿਛਲੀ ਖ਼ਬਰ ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਵਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਅਗਲੀ ਖ਼ਬਰ ਰਣਜੋਧ ਹਡਾਣਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।