19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਪੋਡੀਅਮ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਵਲੋਂ ਪੋਡੀਅਮ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਭਾਗ ਦੇ ਬੀ. ਏ.

ਅਜੀਤ ਡੈਸਕ 19-09-2026

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਵਲੋਂ ਪੋਡੀਅਮ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਭਾਗ ਦੇ ਬੀ. ਏ. ਜੇ. ਐਮ. ਸੀ. ਭਾਗ ਪਹਿਲਾ ਅਤੇ ਦੂਸਰਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਉਹ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਅਤੇ ਮਹੱਤਵਪੂਰਨ ਸਮਾਜਿਕ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕਰ ਸਕਣ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਜਿੱਥੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਉਨ੍ਹਾਂ ਵਿਚ ਦੇਸ਼-ਦੁਨੀਆ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਜਾਣਨ ਦੀ ਰੁਚੀ ਵੀ ਪੈਦਾ ਕਰਦੇ ਹਨ। ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਕਿਹਾ ਕਿ ਇਸ ਮੁਕਾਬਲੇ ਨੇ ਵਿਦਿਆਰਥੀਆਂ ਦੀ ਸੰਚਾਰ ਪ੍ਰਤਿਭਾ ਨੂੰ ਨਿਖਾਰਨ, ਆਮ ਜਾਣਕਾਰੀ ਵਿਚ ਵਾਧਾ ਕਰਨ, ਆਲੋਚਨਾਤਮਿਕ ਚਿੰਤਨ ਪੈਦਾ ਕਰਨ ਅਤੇ ਖ਼ਬਰ ਦਾ ਸਹੀ ਵਿਸ਼ਲੇਸ਼ਣ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਨਾਦਿਸ਼ ਨੇ ਵਿਦਿਆਰਥੀਆਂ ਦੇ ਸੰਚਾਰਕ ਹੁਨਰ ਵਿਚ ਵਾਧਾ ਕਰਨ ਲਈ ਅਜਿਹੇ ਮੁਕਾਬਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਰਨਣਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਬੀ . ਏ.ਜੇ.ਐਮ.ਸੀ. ਭਾਗ ਦੂਸਰਾ ਦੇ ਵਿਦਿਆਰਥੀਆਂ ਰਮਨਦੀਪ ਸਿੰਘ ਨੇ ਪਹਿਲਾ, ਸਹਿਜਪ੍ਰੀਤ ਕੌਰ ਨੇ ਦੂਸਰਾ ਅਤੇ ਵੈਦੇਹੀ ਨੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ.ਏ.ਜੇ.ਐਮ.ਸੀ. ਭਾਗ ਦੂਸਰਾ ਦੇ ਕ੍ਰਿਸ਼ਨਾ ਅਤੇ ਬੀ.ਏ.ਜੇ.ਐਮ.ਸੀ. ਭਾਗ ਪਹਿਲਾ ਦੇ ਸਿਮਰਜੀਤ ਸਿੰਘ ਅਤੇ ਤਰਨਜੀਤ ਕੌਰ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿਚ ਐਮ.ਏ.ਜੇ.ਐਮ.ਸੀ. ਭਾਗ ਦੂਸਰਾ ਦੀ ਵਿਦਿਆਰਥਣ ਰੱਜੀ ਵਲੋਂ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਲਵਨੀਤ ਵਸ਼ਿਸਠ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਭਵਨੀਤ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਕਰਕੇ ਲੋਕ ਹੋਏ ਪਰੇਸ਼ਾਨ ਅਗਲੀ ਖ਼ਬਰ ਯੂ. ਪੀ. ਆਈ. ਭੁਗਤਾਨ ’ਤੇ ਵਾਧੂ ਫ਼ੀਸ ਲਗਾਉਣ ਨਾਲ ਛੋਟੇ ਵਪਾਰੀਆਂ ’ਤੇ ਨਵਾਂ ਬੋਝ ਪਵੇਗਾ- ਡਾ. ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।