19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਵਲੋਂ ਦਿੜ੍ਹਬਾ ਮੰਡੀ ’ਚ ਰੱਖੇ ਰੋਸ ਪ੍ਰਦਰਸ਼ਨ ਲਈ ਕਾਫ਼ਲਾ ਰਵਾਨਾ

ਬਸੀ ਪਾਠਣਾਂ, 18 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਸ. ਸੀ.

ਅਜੀਤ ਡੈਸਕ 19-09-2026
ਬਸੀ ਪਾਠਣਾਂ, 18 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਦਿੜ੍ਹਬਾ ਮੰਡੀ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਰੱਖੇ ਰੋਸ ਪ੍ਰਦਰਸ਼ਨ ਵਿਚ ਬਸੀ ਪਠਾਣਾਂ ਤੋਂ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਰੋਸ ਪ੍ਰਦਰਸ਼ਨ ਲਈ ਰਵਾਨਾ ਹੋਇਆ। ਦਰਬਾਰਾ ਸਿੰਘ ਗੁਰੂ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਤੂਰ ਬੰਜਾਰਾ ਨੇ ਪਿੰਡ ਦੇ ਇਕੱਠ ਦੌਰਾਨ ਇਲਾਕੇ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਸੀ, ਜਿਸ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਬਦਸਲੂਕੀ ਅਤੇ ਜ਼ਲੀਲ ਕਰਨ ਵਾਲਾ ਵਰਤਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਗੁਲਜ਼ਾਰ ਸਿੰਘ ਵਲੋਂ ਲਿਆ ਖ਼ੌਫ਼ਨਾਕ ਕਦਮ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਸਮਾਜਿਕ ਮੁੱਦੇ ’ਤੇ ਸਵਾਲ ਉਠਾਉਣ ਵਾਲੀ ਆਵਾਜ਼ ਨੂੰ ਕਥਿਤ ਤੌਰ ’ਤੇ ਦਬਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਰੋਸ ਪ੍ਰਦਰਸ਼ਨ ’ਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਕੌਮੀ ਮੀਤ ਪ੍ਰਧਾਨ ਮਨਮੋਹਣ ਸਿੰਘ ਮਕਾਰੋਂਪੁਰ, ਫ਼ਕੀਰ ਚੰਦ ਹਲਕਾ ਪ੍ਰਧਾਨ ਐਸ. ਸੀ. ਵਿੰਗ, ਮੇਜਰ ਸਿੰਘ ਪਟਵਾਰੀ ਸਾਬਕਾ ਐਮ.ਸੀ, ਅਰਵਿੰਦਰ ਸਿੰਘ ਐਮ.ਸੀ, ਜਸਵੀਰ ਸਿੰਘ ਵਾਲੀਆ, ਸੁਦਾਗਰ ਸਿੰਘ ਭੁੱਟਾ ਸਰਕਲ ਪ੍ਰਧਾਨ ਐਸ.ਸੀ ਵਿੰਗ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ, ਜਸ਼ਨ, ਜਸ਼ਨਪ੍ਰੀਤ ਸਿੰਘ, ਰਾਜਵੀਰ ਸਿੰਘ, ਨਦੀਮ, ਦਿਲਸਾਦ, ਕਰਮਵੀਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਰਮਜੀਤ ਸਿੰਘ ਜੱਲ੍ਹਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਨਿਯੁਕਤ ਅਗਲੀ ਖ਼ਬਰ ਰੇਲਵੇ ਲਾਈਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।