19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੋਦੀ ਦੇ ਜਨਮ ਦਿਨ ’ਤੇ ਭਾਜਪਾ ਵਰਕਰਾਂ ਨੇ ਵੰਡੀ ਮਠਿਆਈ

ਮੰਡੀ ਗੋਬਿੰਦਗੜ੍ਹ, 18 ਸਤੰਬਰ (ਰਾਜੇਸ਼ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਮੰਡੀ ਗੋਬਿੰਦਗੜ੍ਹ ਵਿਖੇ ਭਾਜਪਾ ਵਰਕਰਾਂ ਵਲੋਂ ਸੀਨੀਅਰ ਪਾਰਟੀ ਆਗੂ ਸੁਭਾਸ਼ ਸਿੰਗਲਾ ਦੀ ਅਗਵਾਈ ਹੇਠ ਮਠਿਆਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ।

ਅਜੀਤ ਡੈਸਕ 19-09-2026
ਮੰਡੀ ਗੋਬਿੰਦਗੜ੍ਹ, 18 ਸਤੰਬਰ (ਰਾਜੇਸ਼ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਮੰਡੀ ਗੋਬਿੰਦਗੜ੍ਹ ਵਿਖੇ ਭਾਜਪਾ ਵਰਕਰਾਂ ਵਲੋਂ ਸੀਨੀਅਰ ਪਾਰਟੀ ਆਗੂ ਸੁਭਾਸ਼ ਸਿੰਗਲਾ ਦੀ ਅਗਵਾਈ ਹੇਠ ਮਠਿਆਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ। ਸੁਭਾਸ਼ ਸਿੰਗਲਾ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵੱਖ-ਵੱਖ ਖੇਤਰਾਂ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਭਾਰਤ ਦੀ ਵਿਸ਼ਵ ਪੱਧਰ ’ਤੇ ਪਛਾਣ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਕਈ ਨੀਤੀਆਂ ਤੇ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਸ ਮੌਕੇ ਦੇਵੀ ਦਿਆਲ ਪਰਾਸ਼ਰ, ਪ੍ਰਕਾਸ਼ ਚੰਦ ਗਰਗ, ਪ੍ਰਦੀਪ ਗਰਗ, ਮੰਡਲ ਪ੍ਰਧਾਨ ਸੰਨੀ ਗੋਇਲ, ਸੱਜਣ ਗੋਇਲ, ਰਾਕੇਸ਼ ਸਿੰਗਲਾ, ਸੁਭਾਸ਼ ਬਾਲਾਜੀ, ਰਾਕੇਸ਼ ਗੁਪਤਾ, ਰਾਜ ਕੁਮਾਰ, ਦਲੀਪ ਗੁਪਤਾ, ਵਿਪਿਨ ਜੈਸਵਾਲ, ਹਾਰਦਿਕ ਬਾਜਵਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਰੇਸ਼ ਕੁਮਾਰ ਦੀ ਸ਼ਾਸਨ ਸੰਬੰਧੀ ਅਨੁਭਵਾਂ ’ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ ਅੰਤਰ ਕਾਲਜ ਪੁਰਸ਼ ਵਾਲੀਬਾਲ ਟੂਰਨਾਮੈਂਟ ’ਚ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।