20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਅਮਲੋਹ, 19 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਅਮਲੋਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਪੁਤਲੇ ਵੀ ਫੂਕੇ।

ਅਜੀਤ ਡੈਸਕ 20-09-2026
ਅਮਲੋਹ, 19 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਅਮਲੋਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਪੁਤਲੇ ਵੀ ਫੂਕੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਪੁਲਿਸ ਨੂੰ ਕਥਿਤ ਤੌਰ ‘ਤੇ ਵਧੇਰੇ ਛੋਟ ਦਿੱਤੀ ਗਈ ਹੈ, ਜਿਸ ਕਾਰਨ ਪਿੰਡਾਂ ਵਿਚ ਸਰਕਾਰ ਤੋਂ ਸਵਾਲ ਕਰਨ ਵਾਲੇ ਲੋਕਾਂ ‘ਤੇ ਵੀ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਬੇਕਸੂਰ ਲੋਕਾਂ ‘ਤੇ ਮਾਮਲੇ ਦਰਜ ਹੋਏ ਹਨ ਅਤੇ ਇਨ੍ਹਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਦਾ ਮੁੱਦਾ ਵੀ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਝੋਨਾ ਅਗੇਤਾ ਲਗਵਾਇਆ ਗਿਆ ਹੈ ਪਰ ਹਾਲੇ ਤੱਕ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ, ਇਸ ਲਈ ਸਰਕਾਰੀ ਖ਼ਰੀਦ ਵੀ ਅਗੇਤੀ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ ਤਾਂ ਜੋ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਲੈਂਡ ਮਾਰਗੇਜ ਬੈਂਕਾਂ ਨਾਲ ਸਬੰਧਿਤ ਓ.ਟੀ.ਐੱਸ. ਸਕੀਮ ਨੂੰ ਲੈ ਕੇ ਪਿਛਲੇ ਪੰਜ ਮਹੀਨਿਆਂ ਤੋਂ ਧਰਨਾ ਚੱਲ ਰਿਹਾ ਹੈ। ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਮਾਮਲੇ ਦਾ ਜਲਦ ਹੱਲ ਕੱਢਿਆ ਜਾਵੇ ਅਤੇ ਕਿਸਾਨਾਂ ਦੇ ਖ਼ਾਲੀ ਚੈੱਕ ਤੁਰੰਤ ਵਾਪਸ ਕੀਤੇ ਜਾਣ। ਉਨ੍ਹਾਂ ਫ਼ਰੀਦਕੋਟ ਵਿਚ 9 ਸਤੰਬਰ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕਥਿਤ ਧੱਕੇਸ਼ਾਹੀ ਕਰਨ ਵਾਲੇ ਐੱਸ.ਐੱਚ.ਓ. ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਅਗਲਾ ਵੱਡਾ ਇਕੱਠ 26 ਸਤੰਬਰ ਨੂੰ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿਖੇ ਕੀਤਾ ਜਾਵੇਗਾ। ਇਸ ਤੋਂ ਬਾਅਦ ਝੋਨੇ ਦੀ ਕਟਾਈ ਉਪਰੰਤ ਸਾਰੇ ਜ਼ਿਲ੍ਹਿਆਂ ਵਿਚ ਵੱਡੇ ਇਕੱਠ ਕਰਕੇ ਸਰਕਾਰ ਤੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਖਿਲਾਫ਼ ਸੰਘਰਸ਼ ਆਰੰਭਿਆ ਜਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ ਮੌਕ ਇੰਟਰਵਿਊ ਸੈਸ਼ਨ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਹਲਕਾ ਵਿਧਾਇਕ ਅਮਲੋਹ ਦੇ ਦਫ਼ਤਰ ਅੱਗੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।