20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦਾਣਾ ਮੰਡੀ ਖਮਾਣੋਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਤੁਰੰਤ ਚੁਕਵਾਈਆਂ ਜਾਣ-ਭੁੱਲਰ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਕੇਵਲਜੀਤ ਸਿੰਘ ਭੁੱਲਰ ਨੇ ਮੰਗ ਕੀਤੀ ਕਿ ਦਾਣਾ ਮੰਡੀ ਖਮਾਣੋਂ ਵਿਖੇ ਮਾਰਕਫੈੱਡ ਖ਼ਰੀਦ ਏਜੰਸੀ ਵਲੋਂ ਖ਼ਰੀਦੀ ਗਈ ਲਗਪਗ 35 ਹਜ਼ਾਰ ਕਣਕ ਦੀਆਂ ਬੋਰੀਆਂ ਅਜੇ ਵੀ ਮੰਡੀ ਵਿਚ ਪਈਆਂ ਹਨ, ਜਿਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀਆਂ ਬੋਰੀਆਂ ਲੰਬੇ ਸਮੇਂ ਤੋਂ ਨਾ ਚੁੱਕੇ ਜਾਣ ਕਾਰਨ ਮੰਡੀ ਵਿਚ ਥਾਂ ਦੀ ਭਾਰੀ ਘਾਟ ਕਿਸਾਨਾਂ ਤੇ ਆੜ੍ਹਤੀਆਂ ਲਈ ਵੱਡੀ ਸਮੱਸਿਆ ਬਣ ਸਕਦੀ ਹੈ।

ਅਜੀਤ ਡੈਸਕ 20-09-2026
ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਕੇਵਲਜੀਤ ਸਿੰਘ ਭੁੱਲਰ ਨੇ ਮੰਗ ਕੀਤੀ ਕਿ ਦਾਣਾ ਮੰਡੀ ਖਮਾਣੋਂ ਵਿਖੇ ਮਾਰਕਫੈੱਡ ਖ਼ਰੀਦ ਏਜੰਸੀ ਵਲੋਂ ਖ਼ਰੀਦੀ ਗਈ ਲਗਪਗ 35 ਹਜ਼ਾਰ ਕਣਕ ਦੀਆਂ ਬੋਰੀਆਂ ਅਜੇ ਵੀ ਮੰਡੀ ਵਿਚ ਪਈਆਂ ਹਨ, ਜਿਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀਆਂ ਬੋਰੀਆਂ ਲੰਬੇ ਸਮੇਂ ਤੋਂ ਨਾ ਚੁੱਕੇ ਜਾਣ ਕਾਰਨ ਮੰਡੀ ਵਿਚ ਥਾਂ ਦੀ ਭਾਰੀ ਘਾਟ ਕਿਸਾਨਾਂ ਤੇ ਆੜ੍ਹਤੀਆਂ ਲਈ ਵੱਡੀ ਸਮੱਸਿਆ ਬਣ ਸਕਦੀ ਹੈ। ਭੁੱਲਰ ਨੇ ਕਿਹਾ ਕਿ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਜੋ ਕਿ ਆਉਣ ਵਾਲੇ ਦਿਨਾਂ ਦੌਰਾਨ ਪੂਰੀ ਤੇਜ਼ੀ ਫੜ ਲਵੇਗੀ। ਕੇਵਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਅਤੇ ਮਾਰਕਫੈੱਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੰਡੀ ਵਿਚ ਪਈ ਕਣਕ ਦੀਆਂ ਬੋਰੀਆਂ ਨੂੰ ਤੁਰੰਤ ਚੁੱਕਵਾਇਆ ਜਾਵੇ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਲੋੜੀਂਦੀ ਜਗ੍ਹਾ ਉਪਲਬਧ ਹੋ ਸਕੇ ਅਤੇ ਆੜ੍ਹਤੀਆਂ, ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਾਦੀਆਂ ਅਤੇ ਏਕਤਾ (ਸਿੱਧੂਪੁਰ) ਦੇ ਆਗੂ ਵੀ ਇਸ ਸਬੰਧੀ ਮੰਗ ਉਠਾ ਚੁੱਕੇ ਹਨ ਪਰ ਸਬੰਧਿਤ ਵਿਭਾਗ ਵਲੋਂ ਇਨ੍ਹਾਂ ਬੋਰੀਆਂ ਨੂੰ ਹੁਣ ਤੱਕ ਨਹੀਂ ਚੁਕਵਾਇਆ ਗਿਆ।
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਰਾਮ ਕਲਾ ਮੰਚ ਵਲੋਂ ਵਿਧੀਵਤ ਪੂਜਾ ਉਪਰੰਤ ਸ੍ਰੀ ਰਾਮ-ਲੀਲ੍ਹਾ ਦੀ ਰਿਹਰਸਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।