20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ. ਐੱਸ.

ਅਜੀਤ ਡੈਸਕ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਅਧੀਨ ਜਿੰਦਲਪੁਰ ਪਟਿਆਲਾ ਸਥਿਤ ਟਿਵਾਣਾ ਸਟੱਡ ਫਾਰਮ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਟਿਵਾਣਾ ਸਟੱਡ ਫਾਰਮ ਦੀ ਦੇਖ-ਰੇਖ ਪਿਛਲੇ 29 ਸਾਲਾਂ ਤੋਂ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਟਿਵਾਣਾ ਵਲੋਂ ਕੀਤੀ ਜਾ ਰਹੀ ਹੈ, ਜੋ ਵੱਖ-ਵੱਖ ਦੇਸੀ ਅਤੇ ਵਿਦੇਸ਼ੀ ਨਸਲਾਂ ਦੇ ਪਸ਼ੂਆਂ ਦੀ ਸਾਂਭ-ਸੰਭਾਲ ਕਰ ਰਹੇ ਹਨ। ਟਿਵਾਣਾ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਪਸ਼ੂਆਂ ਦੀਆਂ ਨਸਲਾਂ, ਖ਼ੁਰਾਕ, ਨਸਲ-ਸੁਧਾਰ, ਰਿਹਾਇਸ਼, ਸਿਹਤ ਸੰਭਾਲ ਅਤੇ ਪ੍ਰਬੰਧਨ ਆਦਿ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਜਖਰਾਣਾ ਬੱਕਰੀ, ਮੋਰਾ ਮੱਝ, ਸਾਹੀਵਾਲ ਗਾਂ ਅਤੇ ਮਾਰਵਾੜੀ ਘੋੜੇ ਸਮੇਤ ਵੱਖ-ਵੱਖ ਨਸਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਜਰਮਨ ਸ਼ੈਫਰਡ ਕੁੱਤਿਆਂ ਦੇ ਪ੍ਰਬੰਧਨ ਅਤੇ ਪਸ਼ੂ-ਪਾਲਕ ਨੂੰ ਇਕ ਲਾਭਕਾਰੀ ਉੱਦਮ ਵਜੋਂ ਵਿਕਸਿਤ ਕਰਨ ਸਬੰਧੀ ਵੀ ਜਾਣੂ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵੀ ਵਿਹਾਰਕ ਅਤੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਪਸ਼ੂ ਪਾਲਨ ਵਰਗੇ ਸਹਾਇਕ ਧੰਦੇ ਵਿਦਿਆਰਥੀਆਂ ਵਿਚ ਪੇਸ਼ੇਵਰ ਯੋਗਤਾ ਅਤੇ ਉਦਯੋਗਿਕ ਸੋਚ ਵਿਕਸਿਤ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ, ਇਕਬਾਲ ਸਿੰਘ ਅਤੇ ਸਤਵੰਤ ਸਿੰਘ ਵਲੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਗਿਆ।
ਪਿਛਲੀ ਖ਼ਬਰ ਅਧਿਆਪਕਾਂ ਨੂੰ ਗੈਰ-ਵਿੱਦਿਅਕ ਡਿਊਟੀਆਂ ਤੋਂ ਤੁਰੰਤ ਮੁਕਤ ਕਰੇ ਪੰਜਾਬ ਸਰਕਾਰ- ਕੁਲਵਿੰਦਰ ਸਿੰਘ ਅਰਨੌਂ ਅਗਲੀ ਖ਼ਬਰ ਆਰ. ਓ.ਬੀ ਨੂੰ ਲੈ ਕੇ ‘ਆਪ’, ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।