21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੋਮਵਾਰ, 21 ਸਤੰਬਰ, 2026 ਸ਼੍ਰੋਮਣੀ ਕਮੇਟੀ ਮੈਂਬਰ ਵਿਰੁੱਧ ਐਫ.ਆਈ.ਆਰ. ਦੇ ਮਾਮਲੇ ’ਚ ਜ਼ਿੰਮੇਵਾਰ ਵਿਅਕਤੀ ਅਸਤੀਫ਼ੇ ਦੇਣ -ਮਾਧੋਪੁਰ

ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ.

ਸੋਮਵਾਰ, 21 ਸਤੰਬਰ, 2026 21-09-2026
ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਦੇ ਮਾਮਲੇ ’ਤੇ ਕਿਹਾ ਕਿ ਇਸ ਘਟਨਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਸ ਧਰਤੀ ਨਾਲ ਸਬੰਧਿਤ ਹੈ, ਜਿੱਥੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਮਾਧੋਪੁਰ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਸੰਸਥਾ ਦੇ ਅਹੁਦੇਦਾਰਾਂ ਦੀ ਸੰਗਤ ਪ੍ਰਤੀ ਜਵਾਬਦੇਹੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੀੜਤ ਔਰਤ ਵਲੋਂ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਮਾਧੋਪੁਰ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਵਲੋਂ ਕਥਿਤ ਤੌਰ ’ਤੇ ਸਮੇਂ ਸਿਰ ਪ੍ਰਤੀਕਿਰਿਆ ਨਾ ਦੇਣ ਕਾਰਨ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਐਫ.ਆਈ.ਆਰ. 21 ਅਗਸਤ 2026 ਨੂੰ ਦਰਜ ਹੋਣ ਦੇ ਬਾਵਜੂਦ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ਅਤੇ ਉਸ ਦੇ ਕੈਨੇਡਾ ਚਲੇ ਜਾਣ ਦੇ ਮਾਮਲੇ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਿਤ ਸਾਰੇ ਜ਼ਿੰਮੇਵਾਰ ਵਿਅਕਤੀ ਨੈਤਿਕ ਆਧਾਰ ’ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਤਾਂ ਜੋ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਹੋ ਸਕੇ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਤੋਂ ਸਾਨੂੰ ਸਾਦ... ਅਗਲੀ ਖ਼ਬਰ ਡੇਰਾ ਬਾਬਾ ਮਸਤ ਰਾਮ ਵਿਖੇ ਆਯੁਸ਼ ਵਲੋਂ ਹੋਮਿਓਪੈਥੀ ਤੇ ਆਯੁਰਵੈਦਿਕ ਮੁਫ਼ਤ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।