21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਤੋਂ ਸਾਨੂੰ ਸਾਦਗੀ, ਸੇਵਾ, ਸਿਮਰਨ ਅਤੇ ਉੱਚੇ-ਸੁੱਚੇ ਜੀਵਨ ਦੀ ਪ੍ਰੇਰਨਾ ਮਿਲਦੀ ਹੈ-ਦਵਿੰਦਰ ਸਿੰਘ ਬਾਜਵਾ

ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਬਲਜਿੰਦਰ ਸਿੰਘ)-ਡੇਰਾ ਬਾਬਾ ਸ੍ਰੀਚੰਦ ਦੇ ਅਸਥਾਨ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗ਼ਾਜ਼ੀ ਦਾਸ ਜੀ ਕਲੱਬ ਰੋਪੜ ਵਲੋਂ ਬਾਬਾ ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਸਮਾਗਮ ਸੰਬੰਧੀ ਬਾਬਾ ਸ੍ਰੀਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗ਼ਾਜ਼ੀ ਦਾਸ ਜੀ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ 5 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 21-09-2026
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਬਲਜਿੰਦਰ ਸਿੰਘ)-ਡੇਰਾ ਬਾਬਾ ਸ੍ਰੀਚੰਦ ਦੇ ਅਸਥਾਨ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗ਼ਾਜ਼ੀ ਦਾਸ ਜੀ ਕਲੱਬ ਰੋਪੜ ਵਲੋਂ ਬਾਬਾ ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਸਮਾਗਮ ਸੰਬੰਧੀ ਬਾਬਾ ਸ੍ਰੀਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗ਼ਾਜ਼ੀ ਦਾਸ ਜੀ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ 5 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੀਆਂ ਕਥਾ-ਵਿਚਾਰਾਂ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ। ਸ. ਬਾਜਵਾ ਨੇ ਕਿਹਾ ਕਿ ਬਾਬਾ ਸ੍ਰੀਚੰਦ ਜੀ ਦੇ ਜੀਵਨ ਤੋਂ ਸਾਨੂੰ ਸਾਦਗੀ, ਸੇਵਾ, ਸਿਮਰਨ ਤੇ ਉੱਚੇ-ਸੁੱਚੇ ਜੀਵਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਪਵਿੱਤਰ ਸੰਦੇਸ਼ ’ਤੇ ਪਹਿਰਾ ਦਿੰਦਿਆਂ ਆਪਣੇ ਜੀਵਨ ਨੂੰ ਸਚਾਈ, ਸੇਵਾ ਅਤੇ ਨੇਕ ਕਰਮਾਂ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਗੁਰਮਤਿ ਸਮਾਗਮ ਵਿਚ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਸਾਹਿਬ ਵਾਲਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ਵਿਚ ਬਾਬਾ ਭੁਪਿੰਦਰ ਸਿੰਘ, ਗਿਆਨੀ ਸੁੱਖਾ ਸਿੰਘ, ਗੁਰਨਾਮ ਸਿੰਘ, ਨੰਬਰਦਾਰ ਅਮਰਾਓ ਸਿੰਘ, ਡਾ. ਕੁਲਤਾਰ ਸਿੰਘ ਸੈਣੀ ਮਾਜਰਾ, ਬਲਵਿੰਦਰ ਸਿੰਘ ਸਰਪੰਚ, ਅਜੀਤਪਾਲ ਸਿੰਘ ਗੋਲਡੀ, ਗੁਰਜੰਟ ਸਿੰਘ, ਪੋਪਨਾ, ਅਵਤਾਰ ਸਿੰਘ ਪੋਪਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ। ਸਮਾਗਮ ਦੌਰਾਨ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੁਟ ਵਰਤਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ ਸਰਵਣ ਕੀਤੀ ਅਤੇ ਬਾਬਾ ਸ੍ਰੀਚੰਦ ਜੀ ਦੇ ਜੀਵਨ ’ਤੇ ਸਿੱਖਿਆਵਾਂ ਤੋਂ ਪ੍ਰੇਰਨਾ ਹਾਸਿਲ ਕੀਤੀ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਕੰਧਾਰੀ ਬੈਵਰੇਜਿਜ਼ ਪ੍ਰਾਈਵੇਟ ਲਿਮਟਿਡ ਵਿਖੇ ਉਦਯੋਗਿਕ ਦੌਰਾ ਅਗਲੀ ਖ਼ਬਰ ਸੋਮਵਾਰ, 21 ਸਤੰਬਰ, 2026 ਸ਼੍ਰੋਮਣੀ ਕਮੇਟੀ ਮੈਂਬਰ ਵਿਰੁੱਧ ਐਫ.ਆਈ.ਆਰ. ਦੇ ਮਾਮਲੇ ’ਚ ਜ਼ਿੰਮੇਵਾਰ ਵਿਅਕਤੀ ਅਸਤੀਫ਼ੇ ਦੇਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।