ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਮੰਗ-ਅਮਰਿੰਦਰ ਸਿੰਘ ਲਿਬੜਾ ਅਮਰਇੰਦਰ ਸਿੰਘ ਲਿਬੜਾ ਨੇ ਦਸਤਾਰ ਮੁਕਾਬਲਿਆਂ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਮੰਡੋਫ਼ਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਕਲੱਬ ਵਲੋਂ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦਘਾਟਨ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਵਲੋਂ ਕੀਤਾ।
ਅਜੀਤ ਡੈਸਕ
21-09-2026