23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 22 ਸਤੰਬਰ (ਜੀ. ਪੀ.

ਅਜੀਤ ਡੈਸਕ 23-09-2026
ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 14 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਹੌਲਦਾਰ ਮੋਹਨ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦਾ ਹੋਇਆ ਜਦੋਂ ਸਥਾਨਕ ਮਿਰਚ ਮੰਡੀ ਕਾਲੋਨੀ ਵਿਖੇ ਪਹੁੰਚਿਆ ਤਾਂ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 14 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਲਸ਼ਨ ਵਾਸੀ ਸ਼ੋਰਗਿਰ ਬਸਤੀ ਮਿਰਚ ਮੰਡੀ ਰਾਜਪੁਰਾ ਦੇ ਵਜੋਂ ਹੋਈ। ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।