ਵਿਧਾਇਕ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡੇ
ਅਮਲੋਹ, 22 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਹਲਕਾ ਅਮਲੋਹ ਦੇ ਵੱਖ - ਵੱਖ ਪਿੰਡਾਂ ਵਿਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.
ਅਮਲੋਹ, 22 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਹਲਕਾ ਅਮਲੋਹ ਦੇ ਵੱਖ - ਵੱਖ ਪਿੰਡਾਂ ਵਿਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ. ਡੀ. ਐਮ. ਅਮਲੋਹ ਹਰਵੀਰ ਕੌਰ ਵੀ ਹਾਜ਼ਰ ਸਨ। ਉਨ੍ਹਾਂ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ, ਤੰਦਾਬੱਦਾ ਕਲਾਂ, ਫੈਜੁੱਲਾਪੁਰ, ਸ਼ਾਹਪੁਰ, ਬਦੀਨਪੁਰ, ਸੌਂਟੀ, ਅਮਲੋਹ ਦੇ ਵਾਰਡ ਨੰ.3, ਰਾਮ ਭਵਨ ਵਿਚ ਵੱਡੀ ਗਿਣਤੀ ਲੋਕਾਂ ਨੂੰ ਸਿਹਤ ਕਾਰਡਾਂ ਦੀ ਵੰਡ ਕੀਤੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸਿਹਤ ਖੇਤਰ ਵਿਚ ਇਕ ਅਹਿਮ ਪਹਿਲਕਦਮੀ ਹੈ। ਇਸ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਮਹਿੰਗੇ ਇਲਾਜ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਨੂੰ ਪ੍ਰਤੀ ਪਰਿਵਾਰ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ 10 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਇਹ ਯੋਜਨਾ ਪਹਿਲਾਂ ਹੀ ਚੱਲ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਲੋੜ ਪੈਣ ’ਤੇ ਇਲਾਜ ਦੇ ਭਾਰੀ ਖ਼ਰਚੇ ਤੋਂ ਰਾਹਤ ਮਿਲ ਰਹੀ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਿੰਗਾਰਾ ਸਿੰਘ ਸਲਾਣਾ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਇਕਬਾਲ ਸਿੰਘ ਰਾਏ ਅੰਨੀਆਂ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਪਨਾਗ, ਵਾਇਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ, ਜਸਵੰਤ ਸਿੰਘ ਤੰਗਰਾਲਾ, ਜਸ਼ਨਪ੍ਰੀਤ ਸਿੰਘ ਭੰਗੂ, ਹਰਮਿੰਦਰਪਾਲ ਸਿੰਘ, ਧਰਮਪਾਲ ਸਿੰਘ, ਹਰਦੇਵ ਸਿੰਘ ਅਤੇ ਲੋਕ ਮੌਜੂਦ ਸਨ।