24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੂਥ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ

ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਧੂਰੀ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 24-09-2026
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਧੂਰੀ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਰਾਹੀਂ ਸੰਗਠਨ ਨੂੰ ਘਰ-ਘਰ ਤੱਕ ਪਹੁੰਚਾਉਣ, ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਜਥੇਬੰਦਕ ਤਿਆਰੀ ਤੇਜ਼ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤੇ ਪੰਜਾਬ ਯੂਥ ਕਾਂਗਰਸ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਰ ਘਰ ਤੱਕ ਪਹੁੰਚ ਕਰਕੇ ਨੌਜਵਾਨਾਂ ਅਤੇ ਲੋਕਾਂ ਨੂੰ ਸੰਗਠਨ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਖ਼ਤ ਸਿਆਸੀ ਮੁਕਾਬਲਾ ਦੇਣ ਲਈ ਯੂਥ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਤੇ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਡਾ.ਅਮਨਦੀਪ ਕੌਰ ਢੋਲੇਵਾਲ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਰਣਜੀਤ ਸਿੰਘ ਤਰਖਾਣ ਮਾਜਰਾ, ਡਾ.ਸੁਖਜੋਤ ਸਿੰਘ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਬਸੀ ਪਠਾਣਾਂ ਬਲਾਕ ਪ੍ਰਧਾਨ ਅਮੀ ਚੰਦ ਭਟੇੜੀ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਧੂਰੀ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਡਾ.ਅਮਨਦੀਪ ਕੌਰ ਢੋਲੇਵਾਲ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਨਰੇਸ਼ ਚੌਹਾਨ, ਇੰਦਰਜੀਤ ਸਿੰਘ ਦੀਵਾਨਾ, ਡਾ.ਜਸਵੰਤ ਸਿੰਘ, ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ, ਹਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ਅਮਰਿੰਦਰ ਸਿੰਘ ਰੇਖੀ, ਜਰਨੈਲ ਸਿੰਘ ਭੰਗੂ, ਹਰਦੀਪ ਸਿੰਘ ਵਜ਼ੀਰਾਬਾਦ, ਗੁਰਸੇਵਕ ਸਿੰਘ ਵਜੀਰਾਬਾਦ, ਦਵਿੰਦਰ ਸਿੰਘ ਜੱਲ੍ਹਾ, ਪਰਮਵੀਰ ਸਿੰਘ ਟਿਵਾਣਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਜ਼ਰੂਰੀ- ਐਡ.ਗੁਰਜੀਤ ਸਿੰਘ ਮਾਰਵਾ ਅਗਲੀ ਖ਼ਬਰ ‘ ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।