24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ.

ਅਜੀਤ ਡੈਸਕ 24-09-2026
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ. ਐਸ. ਵਿਭਾਗ ਵਲੋਂ 11ਵੇਂ ਰਾਸ਼ਟਰੀ ਆਯੁਰਵੇਦ ਦਿਵਸ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਸਮੂਹ ਐਨ. ਐਸ. ਐਸ. ਵਲੰਟੀਅਰਜ਼ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਨੇ ਕਿਹਾ ਕਿ ਆਯੁਰਵੇਦ ਭਾਰਤ ਦੀ ਪ੍ਰਾਚੀਨ ਵਿਰਾਸਤ ਦਾ ਮਹੱਤਵਪੂਰਨ ਅੰਗ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਨੂੰ ਅਪਣਾਉਣ ਨਾਲ ਅਸੀਂ ਆਪਣੀ ਸਿਹਤ ਅਤੇ ਜੀਵਨ ਨੂੰ ਹੋਰ ਬਿਹਤਰ ਬਣਾ ਸਕਦੇ ਹਾਂ। ਅੱਜ ਦੇ ਪ੍ਰੋਗਰਾਮ ਵਿਚ ਚੁੰਨੀ ਕਾਲਜ ਦੇ ਕਾਮਰਸ ਵਿਭਾਗ ਦੇ ਡਾ. ਰਣਦੀਪ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਨੂੰ ਆਯੁਰਵੇਦ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਜੀਵਨ ਵਿਚ ਸੰਤੁਲਿਤ ਖ਼ੁਰਾਕ, ਮਾਨਸਿਕ ਸ਼ਾਂਤੀ ਅਤੇ ਸਰੀਰਕ ਫਿਟਨੈੱਸ ਦੀ ਲੋੜ ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਇਕ ਸਿਹਤਮੰਦ ਜੀਵਨ ਸ਼ੈਲੀ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਪ੍ਰੋਗਰਾਮ ਅਫ਼ਸਰ ਡਾ.ਨਵਜੋਤ ਕੌਰ ਵਲੋਂ ਕੀਤਾ ਗਿਆ। ਅੰਤ ਵਿਚ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋ. ਅਮਨ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਪ੍ਰੋਗਰਾਮ ਦੌਰਾਨ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਰਾਣੀ ਤੇ ਹੋਰ ਅਧਿਆਪਕ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡਾ. ਨੀਨਾ ਸੇਠ ਪਜਨੀ ਭਾਰੀ ਵੋਟਾਂ ਨਾਲ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।