ਰੈਵਨਿਊ ਪਟਵਾਰ ਯੂਨੀਅਨ ਵਲੋਂ ਪ੍ਰਧਾਨ ਗੌਰਵ ਕੁਮਾਰ ਦੀ ਅਗਵਾਈ ਹੇਠ ਧਰਨਾ
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਦੀ ਰੈਵਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਆਗੂਆਂ ਦੇ ਆਦੇਸ਼ਾਂ ’ਤੇ ਪ੍ਰਧਾਨ ਗੋਰਵ ਕੁਮਾਰ ਦੀ ਅਗਵਾਈ ਹੇਠ ਤਹਿਸੀਲ ਪੱਧਰ ’ਤੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਗੋਰਵ ਕੁਮਾਰ ਨੇ ਆਖਿਆ ਕਿ ਸਰਕਾਰ ਵਲੋਂ ਪਟਵਾਰੀਆਂ ਦੀਆਂ ਮੰਗਾਂ ਸੰਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੀ ਜੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਗਈ।
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਦੀ ਰੈਵਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਆਗੂਆਂ ਦੇ ਆਦੇਸ਼ਾਂ ’ਤੇ ਪ੍ਰਧਾਨ ਗੋਰਵ ਕੁਮਾਰ ਦੀ ਅਗਵਾਈ ਹੇਠ ਤਹਿਸੀਲ ਪੱਧਰ ’ਤੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਗੋਰਵ ਕੁਮਾਰ ਨੇ ਆਖਿਆ ਕਿ ਸਰਕਾਰ ਵਲੋਂ ਪਟਵਾਰੀਆਂ ਦੀਆਂ ਮੰਗਾਂ ਸੰਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੀ ਜੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਸਮਾਂ ਰਹਿੰਦਿਆਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਜਲਦੀ ਫੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਜ਼ਿਆਦਾ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਤਹਿਸੀਲ ਪ੍ਰਧਾਨ ਗੋਰਵ ਕੁਮਾਰ ਤੇ ਤਹਿਸੀਲ ਸਕੱਤਰ ਜਤਿੰਦਰਪਾਲ ਸਿੰਘ ਨੇ ਮੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਟਵਾਰੀਆਂ ਦੀਆਂ 1056 ਆਸਾਮੀਆਂ ਰੱਦ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ। ਜਿਸ ਨੂੰ ਤੁਰੰਦ ਰੱਦ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪਟਵਾਰੀਆਂ ਦੀਆਂ ਖਤਮ ਕੀਤੀਆਂ ਜਾ ਰਹੀਆਂ ਆਸਾਮੀਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਤੇ ਨਵੇਂ ਭਰਤੀ ਹੋਏ ਪਟਵਾਰੀਆਂ ’ਤੇ ਲਾਗੂ ਕੀਤਾ ਕੇਂਦਰੀ ਪੇ-ਸਕੇਲ ਰੱਧ ਕਰਦਿਆਂ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ। ਕੰਮ ਵਿਚ ਪਾਰਦਰਸ਼ਾ ਲਿਆਉਣ ਲਈ ਸਟੇਟ ਕਾਡਰ ਰੱਦ ਕਰਦਿਆਂ ਮੁੜ ਜ਼ਿਲ੍ਹਾ ਪੱਧਰੀ ਕਾਡਰ ਕੀਤਾ ਜਾਵੇ। ਧਰਨੇ ਦੌਰਾਨ ਸਕੱਤਰ ਜਤਿੰਦਰਪਾਲ ਸਿੰਘ, ਖਜਾਨਚੀ ਸੁਖਵੀਰ ਸਿੰਘ, ਜਨਰਲ ਸਕੱਤਰ ਬਲਬੀਰ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਪਟਵਾਰੀ ਰਾਮ ਕਿਸ਼ੋਰ, ਸੂਰਜ ਗੋਇਲ, ਕਰਮਜੀਤ ਸਿੰਘ, ਅੰਕੁਸ਼ ਕੁਮਾਰ, ਜਸਵੀਰ ਸਿੰਘ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਦੀਪਕ ਕੁਮਾਰ, ਸੋਨੀਆ, ਸਿਮਰਨਜੀਤ ਕੌਰ, ਬਿਕਰਮ ਸਿੰਘ ਤੇ ਬੰਧਨਾ ਸਿੰਗਲਾ ਆਦਿ ਮੌਜੂਦ ਸਨ।