24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਨਰਲ ਕੈਟਾਗਰੀ ਫੈਡਰੇਸ਼ਨ ਪੰਜਾਬ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਸੌਦ ਨੂੰ ਦਿੱਤਾ ਮੰਗ ਪੱਤਰ

ਭਾਦਸੋਂ, 23 ਸਤੰਬਰ (ਗੁਰਬਖਸ ਸਿੰਘ ਵੜੈਚ)-ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ,ਉਪ ਚੇਅਰਮੈਨ, ਮੈਂਬਰਾਂ ਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦਾ ਗਠਨ ਦਸੰਬਰ 2021 ਨੂੰ ਕੀਤਾ ਗਿਆ ਸੀ ਤੇ ਡਾ.

ਅਜੀਤ ਡੈਸਕ 24-09-2026
ਭਾਦਸੋਂ, 23 ਸਤੰਬਰ (ਗੁਰਬਖਸ ਸਿੰਘ ਵੜੈਚ)-ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ,ਉਪ ਚੇਅਰਮੈਨ, ਮੈਂਬਰਾਂ ਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦਾ ਗਠਨ ਦਸੰਬਰ 2021 ਨੂੰ ਕੀਤਾ ਗਿਆ ਸੀ ਤੇ ਡਾ. ਨਵਜੋਤ ਦਹੀਆ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿਚ ਉਨਾਂ ਵੱਲੋਂ ਨਕੋਦਰ ਤੋਂ ਵਿਧਾਨ ਸਭਾ ਚੋਣ ਲੜਨ ਕਾਰਨ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਆਮ ਵਰਗ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਨਹੀਂ ਕੀਤੀ ਗਈ। ਫੈਡਰੇਸ਼ਨ ਦੇ ਨੁਮਾਂਦਿਆਂ ਨੇ ਕਿਹਾ ਕਿ ਸਰਕਾਰ ਵਲੋਂ ਕਈ ਹੋਰ ਸੰਬੰਧਿਤ ਕਮਿਸ਼ਨਰ ਅਤੇ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾ ਚੁੱਕੇ ਹਨ। ਜਨਰਲ ਕਮਿਸ਼ਨ ਵੱਲ ਕਥਿਤ ਤੌਰ ਤੇ ਧਿਆਨ ਨਾ ਦਿੱਤੇ ਜਾਣ ਕਾਰਨ ਆਮ ਵਰਗ ਦੇ ਲੋਕਾਂ ਵਿਚ ਨਿਰਾਸ਼ਾ ਤੇ ਰੋਸ ਪਾਇਆ ਜਾ ਰਿਹਾ ਹੈ। ਨੁਮਾਇੰਦਿਆਂ ਨੇ ਤਰਨਪ੍ਰੀਤ ਸਿੰਘ ਸੌਦ ਕੈਬਨਿਟ ਮੰਤਰੀ ਪੰਜਾਬ ਕੋਲ ਮੰਗ ਰੱਖਦਿਆਂ ਕਿਹਾ ਕਿ ਪੰਜਾਬ ਰਾਜ ਆਮ ਵਰਕ ਕਮਿਸ਼ਨ ਦੇ ਚੇਅਰਮੈਨ, ਉਪ ਚੇਅਰਮੈਨ, ਮੈਂਬਰਾਂ ਅਤੇ ਦਫਤਰੀ ਸਟਾਫ ਦੀਆਂ ਨਿਯੁਕਤੀਆਂ ਬਿਨਾਂ ਕਿਸੇ ਹੋਰ ਦੇਰੀ ਦੇ ਕੀਤੀਆਂ ਜਾਣ ਤਾਂ ਜੋ ਆਮ ਵਰਗ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਹੋ ਸਕੇ। ਇਸ ਮੌਕੇ ਰਣਜੀਤ ਸਿੰਘ ਸਿੱਧੂ ਪ੍ਰਧਾਨ ਜਨਰਲ ਕੈਟਾਗਰੀ ਜਿਲਾ ਪਟਿਆਲਾ, ਮਨਜੀਤ ਸਿੰਘ ਸਿੱਧੂ ਐਡਵੋਕੇਟ, ਤਲਵਿੰਦਰ ਸਿੰਘ, ਅਮਨਪ੍ਰੀਤ ਸਿੰਘ ਔਜਲਾ ਜੁਆਇੰਟ ਸੈਕਟਰੀ ,ਮੁਸਲਿਮ ਕਮੇਟੀ ਦੇ ਪ੍ਰਧਾਨ ਨਾਜਰ ਖਾਂ, ਸੁਰਿੰਦਰ ਕੁਮਾਰ ਸਮੇਤ ਹੋਰ ਨੁਮਾਇੰਦੇ ਹਾਜ਼ਰ ਰਹੇ।
ਪਿਛਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੈਵਨਿਊ ਪਟਵਾਰ ਯੂਨੀਅਨ ਵਲੋਂ ਪ੍ਰਧਾਨ ਗੌਰਵ ਕੁਮਾਰ ਦੀ ਅਗਵਾਈ ਹੇਠ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।