ਟੈਕਨੀਕਲ ਸਰਵਿਸ ਯੂਨੀਅਨ ਭੰਗਲ ਗਰੁੱਪ ਦੀ ਚੋਣ ਹੋਈ
ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਟੈਕਨੀਕਲ ਸਰਵਿਸ ਯੂਨੀਅਨ ਭੰਗਲ ਗਰੁੱਪ ਦੀ ਮੀਟਿੰਗ ਅਤੇ ਚੋਣ ਪ੍ਰਕਿਰਿਆ ਬਹੁਤ ਹੀ ਉਤਸ਼ਾਹ ਅਤੇ ਅਨੁਸ਼ਾਸਿਤ ਮਾਹੌਲ ਵਿਚ ਨੇਪਰੇ ਚੜ੍ਹੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਸੀ ਸਹਿਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ।
ਅਜੀਤ ਡੈਸਕ
24-09-2026